ਦਿੱਲੀ ਮੋਰਚਾ ਫ਼ਤਿਹ: ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀਆਂ ਨਿਹੰਗ ਸਿੰਘ ਜਥੇਬੰਦੀਆਂ - ਦਿੱਲੀ ਬਾਰਡਰ 'ਤੇ ਡਟੀਆਂ ਨਿਹੰਗ ਸਿੰਘ ਜਥੇਬੰਦੀਆਂ
🎬 Watch Now: Feature Video
ਅੰਮ੍ਰਿਤਸਰ: ਤਿੰਨ ਖੇਤੀ ਕਾਨੂੰਨ ਰੱਦ ਹੋਣ ਤੋਂ ਬਾਅਦ ਅਤੇ ਕੇਂਦਰ ਨੇ ਸਾਰੀਆਂ ਮੰਗਾਂ ਮੰਨੇ ਜਾਣ ਤੋਂ ਬਾਅਦ ਜਿੱਥੇ ਕਿਸਾਨ ਜਥੇਬੰਦੀਆਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸ਼ੁਕਰਾਨਾ ਅਰਦਾਸ ਕੀਤੀ। ਉੱਥੇ ਹੀ ਦਿੱਲੀ ਬਾਰਡਰ 'ਤੇ ਡਟੀਆਂ ਨਿਹੰਗ ਸਿੰਘ ਜਥੇਬੰਦੀਆਂ ਵੀ ਫ਼ਤਿਹ ਮਾਰਚ ਦੇ ਰੂਪ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਲੈ ਕੇ ਦਿੱਲੀ ਤੋਂ ਚੱਲ ਕੇ ਅੰਮ੍ਰਿਤਸਰ ਪਹੁੰਚੀਆਂ। ਨਿਹੰਗ ਸਿੰਘ ਜਥੇਬੰਦੀਆਂ ਨੇ ਆਪਣੇ ਕਲਾਬਾਜ਼ੀ ਦੇ ਜੌਹਰ ਵੀ ਦਿਖਾਏ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਅਤੇ ਕੁਝ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਇਕ ਇਤਿਹਾਸਿਕ ਜਿੱਤ ਹੈ ਜੋ ਕਿਸਾਨਾਂ ਦੀ ਹੋਈ ਹੈ ਅਤੇ ਅਸੀਂ ਉਸ ਪਰਮਾਤਮਾ ਉਸ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਤੇ ਪਹੁੰਚੇ ਹਾਂ।