'ਪੰਜਾਬ ਚ ਬਣੇਗੀ ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਸਰਕਾਰ' - ਵਿਧਾਨ ਸਭਾ ਚੋਣਾਂ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14352162-798-14352162-1643803873432.jpg)
ਹੁਸ਼ਿਆਰਪੁਰ: ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਖ ਵੱਖ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਨਾਮਜ਼ਦਗੀਆਂ ਭਰੀਆਂ ਜਾ ਰਹੀਆਂ ਹਨ। ਉੱਥੇ ਹੀ ਹਲਕਾ ਗੜਸ਼ੰਕਰ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਉਮੀਦਵਾਰ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਵੱਲੋਂ ਐਸਡੀਐਮ ਦਫਤਰ ਵਿਖੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਆਪਣੇ ਸਮਰਥਕਾਂ ਦੇ ਨਾਲ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਬਣਨ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹਲਕੇ ਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵੱਡੀ ਗਿਣਤੀ ’ਚ ਜਿੱਤ ਹਾਸਿਲ ਕਰੇਗੀ।