ਐਨਟੀਟੀ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ - ਕਾਲਜ ਪ੍ਰਬੰਧਕਾਂ ਦਾ ਕਹਿਣਾ
🎬 Watch Now: Feature Video
ਮਾਨਸਾ: ਇਗਨੋ ਯੂਨੀਵਰਸਿਟੀ ਰਾਹੀਂ ਐੱਨ.ਟੀ.ਟੀ ਕਰ ਰਹੇ ਵਿਦਿਆਰਥੀ ਵੱਲੋਂ ਨਹਿਰੂ ਕਾਲਜ ‘ਚ ਆਪਣੀਆਂ ਅਸਾਈਨਮੈਂਟਾਂ ਜਮ੍ਹਾਂ ਨਾ ਹੋਣ ਦੇ ਚੱਲਦਿਆਂ ਯੂਨੀਵਰਸਿਟੀ ਖਿਲਾਫ਼ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦਾ ਕਹਿਣਾ ਕਿ ਕਾਲਜ ਪਹੁੰਚ ਕੇ ਉਨ੍ਹਾਂ ਨੂੰ ਭਾਰੀ ਖਜ਼ਲ ਖੁਆਰੀ ਦਾ ਸਾਹਮਣਾ ਕਰਨਾ ਪਿਆ, ਜਿਸ ਕਾਰਨ ਉਨ੍ਹਾਂ ਪ੍ਰਦਸ਼ਨ ਕੀਤਾ ਹੈ। ਵਿਦਿਆਰਥੀਆਂ ਦਾ ਕਹਿਣਾ ਕਿ ਯੂਨੀਵਰਸਿਟੀ ਵੱਲੋਂ ਉਨ੍ਹਾਂ ਨੂੰ ਕੋਈ ਜਾਣਕਾਰੀ ਮੁਹੱਈਆ ਨਹੀਂ ਕਰਵਾਈ ਗਈ। ਇਸ ਮੌਕੇ ਕਾਲਜ ਪ੍ਰਬੰਧਕਾਂ ਦਾ ਕਹਿਣਾ ਕਿ ਯੂਨੀਵਰਸਿਟੀ ਦੇ ਪੇਪਰ ਚੱਲਦੇ ਹੋਣ ਕਾਰਨ ਅਸਾਈਨਮੈਂਟ ਜਮ੍ਹਾਂ ਕਰਵਾਉਣ ਦੀ ਮਿਆਦ ਵਧਾ ਦਿੱਤੀ ਗਈ ਹੈ। ਜਿਸ ਨਾਲ ਵਿਦਿਆਰਥੀਆਂ ਨੂੰ ਹੋਰ ਸਮਾਂ ਮਿਲ ਗਿਆ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸੱਤ ਹਜ਼ਾਰ ਦੇ ਕਰੀਬ ਵਿਦਿਆਰਥੀ ਹਨ ਜਿਨ੍ਹਾਂ ਦੀ ਇੱਕ ਸਮੇਂ ਤੇ ਅਸਾਈਨਮੈਂਟ ਜਮ੍ਹਾਂ ਨਹੀਂ ਕਰਵਾਈ ਜਾ ਸਕਦੀ।