ਕੋਵਿਡ-19: ਚੰਡੀਗੜ੍ਹ 'ਚ ਆਡ-ਈਵਨ ਫਾਰਮੂਲਾ ਲਾਗੂ - ਕੋਰੋਨਾ ਵਾਇਰਸ
🎬 Watch Now: Feature Video
ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਅਤੇ ਸਮਾਜਿਕ ਦੂਰੀ ਨੂੰ ਧਿਆਨ 'ਚ ਰੱਖਦਿਆਂ ਚੰਡੀਗੜ੍ਹ ਪ੍ਰਸਾਸ਼ਨ ਨੇ ਦੁਕਾਨਾਂ ਅਤੇ ਮੰਡੀਆਂ ਲਈ ਆਡ ਈਵਨ ਫਾਰਮੂਲਾ ਲਾਗੂ ਕੀਤਾ ਹੈ ਜੋ ਸਫ਼ਲ ਹੁੰਦਾ ਵਿਖਾਈ ਦੇ ਰਿਹਾ ਹੈ। ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਦੇ ਸੈਕਟਰੀ ਜਰਨੈਲ ਸਿੰਘ ਨੇ ਦੱਸਿਆ ਕਿ ਇਸ ਫਾਰਮੂਲੇ ਨਾਲ ਮੰਡੀਆਂ 'ਚ ਭੀੜ ਘੱਟ ਗਈ ਹੈ ਅਤੇ ਲੋਕ ਇਸ ਫਾਰਮੂਲੇ ਦੀ ਪਾਲਣਾ ਕਰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਰੋਨਾ ਵਾਇਰਸ ਨੂੰ ਲੈ ਕੇ ਸੋਸ਼ਲ ਡਿਸਟੈਂਸ ਦੀਆਂ ਹਿਦਾਇਤਾਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਸੇ ਨੂੰ ਧਿਆਨ 'ਚ ਰੱਖਦਿਆਂ ਇਹ ਫੈਸਲਾ ਦਿੱਤਾ ਗਿਆ ਹੈ।