1 ਅਗਸਤ ਨੂੰ ਨਿੱਜੀ ਸਕੂਲਾਂ 'ਚ ਪੜ੍ਹਦੇ ਬੱਚਿਆਂ ਦੇ ਮਾਪੇ ਸਿੱਖਿਆ ਮੰਤਰੀ ਦੀ ਕੋਠੀ ਦਾ ਕਰਨਗੇ ਘਰਾਓ
🎬 Watch Now: Feature Video
ਸੰਗਰੂਰ: ਪੰਜਾਬ ਵਿੱਚ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਦੇ ਮਾਪਿਆਂ ਤੋਂ ਫੀਸਾਂ ਵਸੂਲਣ ਦਾ ਮਾਮਲਾ ਗਰਮਾਇਆ ਹੋਇਆ ਹੈ। ਹਾਈ ਕੋਰਟ ਨੇ ਵੀ ਮਾਪਿਆਂ ਨੂੰ ਫੀਸਾਂ ਭਰਣ ਲਈ ਕਿਹਾ ਹੈ। ਇਸੇ ਨੂੰ ਲੈ ਕੇ ਸੰਗਰੂਰ ਵਿੱਚ ਮਾਪਿਆਂ ਨੇ ਇੱਕ ਮੀਟਿੰਗ ਕੀਤੀ ਅਤੇ ਸਿੱਖਿਆ ਮੰਤਰੀ ਵਿਜੇਂਦਰ ਸਿੰਗਲਾ ਦੀ ਕੋਠੀ ਦਾ ਘਰਾਓ ਕਰਨ ਦਾ ਐਲਾਨ ਕੀਤਾ। ਮਾਪਿਆਂ ਨੇ ਕਿਹਾ ਕਿ ਉਨ੍ਹਾਂ ਦੀ ਮਾਲੀ ਸਥਿਤੀ ਲੌਕਡਾਊਨ ਕਾਰਨ ਬੂਰੀ ਤਰ੍ਹਾਂ ਖਰਾਬ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਸਿੱਖਿਆ ਮੰਤਰੀ ਉਨ੍ਹਾਂ ਦੀ ਇਸ ਸਮੱਸਿਆ ਦਾ ਹੱਲ ਨਹੀਂ ਕਰਦੇ ਤਾਂ ਉਹ ਮੁੱਖ ਮੰਤਰੀ ਦੀ ਕੋਠੀ ਦਾ ਵੀ ਘਿਰਾਓ ਕਰਨਗੇ।