ਅੰਮ੍ਰਿਤਸਰ 'ਚ ਕੋਰੋਨਾ ਨੇ ਲਈ ਇੱਕ ਹੋਰ ਜਾਨ - ਅੰਮ੍ਰਿਤਸਰ ਵਿੱਚ ਕੋਰੋਨਾ
🎬 Watch Now: Feature Video
ਅੰਮ੍ਰਿਤਸਰ: ਕੋਰੋਨਾ ਦਾ ਕਹਿਰ ਲਗਾਤਾਰ ਪੰਜਾਬ ਵਿੱਚ ਵਧਦਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੰਮ੍ਰਿਤਸਰ ਦੇ ਸਿਵਲ ਸਰਜਨ ਨੇ ਮੀਡੀਆ ਨੂੰ ਦੱਸਿਆ ਕਿ ਹਾਲ ਹੀ ਵਿੱਚ ਅੰਮ੍ਰਿਤਸਰ 'ਚ ਕੋਰੋਨਾ ਦੇ 13 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 1 ਕੋਰੋਨਾ ਪੌਜ਼ੀਟਿਵ ਵਿਅਕਤੀ ਦੀ ਮੌਤ ਹੋ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 844 ਹੋ ਗਈ ਹੈ, ਜਿਨ੍ਹਾਂ ਵਿੱਚੋਂ 554 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ ਤੇ 257 ਕੋਰੋਨਾ ਮਰੀਜ਼ ਐਕਟਿਵ ਹਨ।