ਪਾਸ ਕਰਨ ਦੀ ਮੰਗ ਨੂੰ ਲੈ ਕੇ ਓਪਨ ਸਕੂਲ ਵਿਦਿਆਰਥੀਆਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - ਫੌਜ ਦੀ ਭਰਤੀ
🎬 Watch Now: Feature Video
ਬਠਿੰਡਾ: ਓਪਨ ਸਕੂਲ ਰਾਹੀਂ ਦਸਵੀਂ ਕਰਨ ਵਾਲੇ ਜ਼ਿਲ੍ਹਾ ਬਠਿੰਡਾ ਅਤੇ ਮਾਨਸਾ ਦੇ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਬਿਨ੍ਹਾਂ ਪੇਪਰ ਦਿੱਤਿਆਂ ਪਾਸ ਕਰਨ ਦੀ ਮੰਗ ਕਰਦਿਆਂ ਇਤਿਹਾਸਿਕ ਨਗਰ ਤਲਵੰਡੀ ਸਾਬੋ ਪੁੱਜ ਕੇ ਸ਼ਾਂਤਮਈ ਪ੍ਰਦਰਸ਼ਨ ਕੀਤਾ। ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ 'ਤੇ ਨਜ਼ਲਾ ਝਾੜਦਿਆਂ ਵਿਦਿਆਰਥੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦਸਵੀਂ ਅਤੇ ਬਾਰ੍ਹਵੀਂ ਦੇ ਰੈਗੂਲਰ ਵਿਦਿਆਰਥੀਆਂ ਨੂੰ ਤਾਂ ਪਾਸ ਕਰ ਦਿੱਤਾ ਪ੍ਰੰਤੂ 40 ਹਜ਼ਾਰ ਦੇ ਕਰੀਬ ਓਪਨ ਸਕੂਲ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ। ਉਨ੍ਹਾਂ ਦੱਸਿਆ ਕਿ ਕਈ ਵਿਦਿਆਰਥੀ ਅਜਿਹੇ ਹਨ, ਜਿਨ੍ਹਾਂ ਦਾ ਦਸਵੀਂ ਪਾਸ ਕਰਨ ਦਾ ਗੋਲਡਨ ਮੌਕਾ ਹੈ ਪਰ ਸਰਕਾਰ ਦੀ ਨਾਲਾਇਕੀ ਕਰਨ ਉਨ੍ਹਾਂ ਨੂੰ ਪ੍ਰੇਸ਼ਾਨੀ ਖੜ੍ਹੀ ਹੋ ਗਈ ਹੈ। ਵਿਦਿਆਰਥੀਆਂ ਮੁਤਾਬਿਕ ਜੇ ਸਰਕਾਰ ਉਨ੍ਹਾਂ ਨੂੰ ਹੁਣ ਮੌਕੇ ਦੀ ਨਜ਼ਾਕਤ ਦੇਖਦਿਆਂ ਪਾਸ ਕਰ ਦਿੰਦੀ ਹਾਂ ਤਾਂ ਬਹੁਤੇ ਨੌਜਵਾਨ ਫੌਜ ਦੀ ਭਰਤੀ ਦੇਖ ਸਕਦੇ ਹਨ ਜੋ 30 ਅਗਸਤ ਤੱਕ ਹੈ। ਭਾਂਵੇ ਵਿਦਿਆਰਥੀਆਂ ਅਨੁਸਾਰ ਉਨ੍ਹਾਂ ਨੇ ਅਦਾਲਤ ਵਿੱਚ ਵੀ ਕੇਸ ਦਾਇਰ ਕੀਤਾ ਹੋਇਆ ਹੈ ਪਰ ਨਾਲ ਹੀ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀ ਮੰਗ ਨਾ ਮੰਨੀ ਗਈ ਤਾਂ ਉਹ ਹਾਈਵੇ 'ਤੇ ਧਰਨਿਆਂ ਲਈ ਮਜ਼ਬੂਰ ਹੋਣਗੇ ਅਤੇ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕਰਨਗੇ।