BSF ਜਵਾਨਾਂ ਵੱਲੋਂ ਸਰਹੱਦ ’ਤੇ ਉੱਡਦੇ ਡਰੋਨ ’ਤੇ ਫਾਇਰਿੰਗ, ਵਿਸਫੋਟਕ ਸਮੱਗਰੀ ਸੁੱਟੇ ਜਾਣ ਦਾ ਖਦਸ਼ਾ - ਭਾਰਤ ਪਾਕਿਸਤਾਨ ਸਰਹੱਦ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14413906-197-14413906-1644390035396.jpg)
ਡੇਰਾ ਬਾਬਾ ਨਾਨਕ: ਭਾਰਤ ਪਾਕਿਸਤਾਨ ਸਰਹੱਦ ’ਤੇ ਬੀਤੀ ਰਾਤ ਸੰਘਣੀ ਧੁੰਦ ਦੌਰਾਨ ਡਰੋਨ ਦੀ ਹਲਚਲ ਦੇਖਦੇ ਹੋਏ ਬੀਐਸਐਫ ਦੇ ਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਡਰੋਨ ’ਤੇ ਡੇਰਾ ਬਾਬਾ ਨਾਨਕ ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 73 ਬਟਾਲੀਅਨ ਦੀ ਬੀਓਪੀ ਪੰਜਗਰਾਈਆਂ ਵੱਲੋਂ ਫਾਈਰਿੰਗ ਕੀਤੀ ਗਈ। ਸੂਤਰਾਂ ਦੇ ਹਵਾਲੇ ਤੋਂ ਸਾਹਮਣੇ ਆਇਆ ਡਰੋਨ ਭਾਰਤ ਵਾਲੇ ਪਾਸੇ ਕੋਈ ਵਿਸਫੋਟਕ ਸਮੱਗਰੀ ਸੁੱਟ ਕੇ ਗਿਆ ਹੈ ਜਿਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਬੀਐਸਐਫ ਦੇ ਉੱਚ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਲਾਕੇ ’ਚ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।