ਇਤਿਹਾਸਕ ਅਤੇ ਪਵਿੱਤਰ ਦਿਹਾੜੇ 'ਤੇ ਕਿਸਾਨਾਂ ਦੀ ਜਿੱਤ: ਪ੍ਰਕਾਸ਼ ਸਿੰਘ ਬਾਦਲ - Prime Minister Narendra Modi
🎬 Watch Now: Feature Video
ਚੰਡੀਗੜ੍ਹ: ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ (Farmer Protest) ਦਾ ਕਾਰਨ ਬਣੇ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਸ (Agriculture law repealed) ਲੈਣ ਦਾ ਐਲਾਨ ਕੀਤਾ ਹੈ। ਇਸ ਐਲਾਨ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੇ ਟਵੀਟ ਰਾਹੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ 'ਤੇ ਕਿਸਾਨਾਂ ਦੀ ਇਤਿਹਾਸਕ ਜਿੱਤ ਹੈ। ਇਹ ਇਤਿਹਾਸ ਦਾ ਇੱਕ ਇਤਿਹਾਸਿਕ ਪਲ ਹੈ ਅਤੇ ਵਿਸ਼ਵ ਭਰ ਦੇ ਕਿਸਾਨ ਸੰਘਰਸ਼ਾਂ ਦੇ ਇਤਿਹਾਸ ਵਿੱਚ ਸਭ ਤੋਂ ਵੱਡੀ ਘਟਨਾ ਹੈ।