ਪਟਿਆਲਾ ਜੇਲ੍ਹ ਦਾ ਹੈੱਡ ਵਾਰਡਨ ਕੈਦੀਆਂ ਦੇ ਪਰਿਵਾਰਾਂ ਤੋਂ ਰਿਸ਼ਵਤ ਲੈਣ ਦੇ ਮਾਮਲੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ - bribe
🎬 Watch Now: Feature Video
ਪਟਿਆਲਾ: ਕੇਂਦਰੀ ਸੁਧਾਰ ਘਰ ਵਿੱਚ ਤਾਇਨਾਤ ਹੈੱਡ ਵਾਰਡਨ ਰੇਸ਼ਮ ਸਿੰਘ ਨੂੰ ਪੁਲਿਸ ਨੇ ਰਿਸ਼ਵਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਸੌਰਵ ਜਿੰਦਲ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਨੇ ਪੁਲਿਸ ਕੋਲ ਮੁਕੱਦਮਾ ਦਰਜ ਕਰਵਾਇਆ ਸੀ ਕਿ ਰੇਸ਼ਮ ਸਿੰਘ ਕੈਦੀਆਂ ਅਤੇ ਹਵਾਲਾਤੀਆਂ ਦੇ ਪਰਿਵਾਰਾਂ ਤੋਂ ਪੈਸੇ ਲੈਂਦਾ ਸੀ। ਉਨ੍ਹਾਂ ਕਿਹਾ ਕਿਹਾ ਕਿ ਰੇਸ਼ਮ ਸਿੰਘ ਦਾ ਰਿਮਾਂਡ ਹਾਸਲ ਕਰਕੇ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।