ਲੁਧਿਆਣਾ ਦੇ ਵਾਰਡ ਨੰਬਰ 35 ਦੇ ’ਚ ਲੋਕਾਂ ਨੂੰ ਨਹੀਂ ਮਿਲ ਰਿਹਾ ਪੀਣ ਲਈ ਪਾਣੀ
🎬 Watch Now: Feature Video
ਲੁਧਿਆਣਾ: ਜ਼ਿਲ੍ਹੇ ਦੇ ਵਾਰਡ ਨੰਬਰ 35 ਦੇ ਵਿਚ ਪੀਣ ਵਾਲੇ ਪਾਣੀ ਦੀ ਸਮਸਿਆ ਨਾਲ ਲੋਕ ਜੂਝ ਰਹੇ ਨੇ ਖਾਸ ਕਰਕੇ ਇਲਾਕੇ ਦੀਆਂ ਕੁਝ ਗਲੀਆਂ ਵਿਚ ਬਹੁਤ ਬੁਰਾ ਹਾਲ ਹੈ, ਲੋਕਾਂ ਦਾ ਕਹਿਣਾ ਹੈ ਕੇ ਉਨ੍ਹਾਂ ਨੂੰ ਗੰਦਾ ਪਾਣੀ ਸਪਲਾਈ ਹੋ ਰਿਹਾ ਜੋ ਪੀਣ ਯੋਗ ਨਹੀਂ ਹੈ। ਇਲਾਕਾ ਵਾਸੀਆਂ ਨੇ ਇਹ ਵੀ ਕਿਹਾ ਕਿ ਉਹ ਲੰਮੇਂ ਸਮੇਂ ਤੋਂ ਇਸ ਦੇ ਹੱਲ ਦੀ ਮੰਗ ਕਰ ਰਹੇ ਨੇ ਪਰ ਮਸਲਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਨੇ ਕਿਹਾ ਕਿ ਜਿਹੋ ਜਿਹਾ ਪਾਨੀ ਉਨ੍ਹਾਂ ਨੂੰ ਸਪਲਾਈ ਕੀਤਾ ਜਾ ਰਿਹਾ ਹੈ ਲੁਧਿਆਣਾ ਦੇ ਮੰਤਰੀ ਉਹ ਆਪ ਪੀ ਕੇ ਵਿਖਾਉਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੀ ਪ੍ਰੇਸ਼ਾਨੀ ਦਾ ਪਤਾ ਲੱਗੇ।