Night Curfew in Punjab: ਸਰਕਾਰ ਵੱਲੋਂ ਲਾਏ ਨਾਈਟ ਕਰਫਿਊ ’ਤੇ ਲੋਕਾਂ ਨੇ ਦਿੱਤੀ ਇਹ ਰਾਏ
🎬 Watch Now: Feature Video
ਜਲੰਧਰ: ਸੂਬੇ ਭਰ ’ਚ ਕੋਰੋਨਾ ਦੇ ਮੁੜ ਤੋਂ ਵਧਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਨਵੀਆਂ ਹਿਦਾਇਤਾਂ ਜਾਰੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਰਾਤ 10 ਵਜੇ ਤੋਂ ਲੈ ਕੇ ਸਵੇਰ 5 ਵਜੇ ਤੱਕ ਨਾਈਟ ਕਰਫਿਊ ਲਗਾਉਣ (Punjab government imposes night curfew from 10pm to 5am) ਦਾ ਆਦੇਸ਼ ਦਿੱਤਾ ਹੈ। ਨਾਲ ਹੀ ਸਕੂਲ ਕਾਲਜਾਂ ਨੂੰ ਬੰਦ ਕਰਨ ਦਾ ਵੀ ਹੁਕਮ ਦਿੱਤਾ ਗਿਆ ਹੈ। ਸਰਕਾਰ ਦੇ ਇਸ ਫੈਸਲੇ ’ਤੇ ਲੋਕਾਂ ਦਾ ਕਹਿਣਾ ਹੈ ਕਿ ਰਾਤ ਦਾ ਕਰਫਿਊ ਲਗਾਉਣ ਦਾ ਕੋਈ ਫਾਇਦਾ ਨਹੀਂ ਹੈ। ਸਰਕਾਰ ਨੂੰ ਚਾਹੀਦਾ ਹੈ ਕਿ ਕਰਫਿਊ ਦਿਨੇਂ ਲਗਾਇਆ ਜਾਵੇ ਤਾਂ ਜੋ ਲੋਕਾਂ ਦੀ ਆਵਾਜਾਈ ਨੂੰ ਬੰਦ ਕਰਕੇ ਕੋਰੋਨਾ ਨੂੰ ਰੋਕਿਆ ਜਾ ਸਕੇ।