ਪੁਲਿਸ ਤੇ ਐਕਸਾਈਜ਼ ਵਿਭਾਗ ਨੇ ਛਾਪੇਮਾਰੀ ਦੌਰਾਨ 9 ਹਜਾਰ 400 ਕਿਲੋ ਕੀਤੀ ਲਾਹਣ ਬਰਾਮਦ - ਪੁਲਿਸ ਨੇ ਛਾਪੇਮਾਰੀ ਕੀਤੀ
🎬 Watch Now: Feature Video
ਅੰਮ੍ਰਿਤਸਰ: ਪੁਲਿਸ ਥਾਣਾ ਭਿੰਡੀ ਸੈਦਾਂ ਦੇ ਐਸਐਚਓ ਕਮਲਜੀਤ ਸਿੰਘ ਅਤੇ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਰਾਜਵਿੰਦਰ ਕੌਰ ਦੀ ਅਗਵਾਈ ਹੇਠ ਭਿੰਡੀ ਸੈਦਾਂ ਵਿਖੇ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ 2 ਡਰੱਮ, 9 ਤਰਪਾਲਾਂ ਸਮੇਤ 9 ਹਜਾਰ 400 ਕਿਲੋ ਦੇਸੀ ਲਾਹਣ ਬਰਾਮਦ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਭਿੰਡੀ ਸੈਦਾਂ ਦੇ ਐਸਐਚਓ ਕਮਲਜੀਤ ਸਿੰਘ ਨੇ ਦੱਸਿਆ ਕਿ ਗੁੁਪਤ ਸੂਚਨਾ ਦੇ ਆਧਾਰ 'ਤੇ ਭਿੰਡੀ ਸੈਦਾਂ ਵਿਖੇ ਕੀਤੀ ਗਈ ਛਾਪੇਮਾਰੀ ਦੌਰਾਨ ਬੂਟਾ ਸਿੰਘ ਅਤੇ ਮਨਪ੍ਰੀਤ ਸਿੰਘ ਦੇ ਘਰੋਂ 9 ਤਰਪਾਲਾਂ, ਦੋ ਡਰੰਮ ਸਮੇਤ 9 ਹਜਾਰ 400 ਕਿਲੋ ਦੇਸੀ ਲਾਹਣ ਬਰਾਮਦ ਕੀਤੀ ਗਈ, ਜਦਕਿ ਦੋਸ਼ੀ ਘਰੋਂ ਫਰਾਰ ਸਨ। ਉਹਨਾਂ ਦੱਸਿਆ ਕਿ ਉਕਤ ਦੋਸ਼ੀਆਂ ਵਿਰੁੱਧ ਪੁੁਲਿਸ ਥਾਣਾ ਭਿੰਡੀ ਸੈਦਾਂ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।