ਧਾਰਮਿਕ ਡੇਰੇ 'ਚ ਸਿਹਤ ਕਰਮੀ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਪੁਲਿਸ ਨੇ 3 ਕੀਤੇ ਕਾਬੂ, 3 ਦੀ ਭਾਲ ਜਾਰੀ - Victim health worker Mastan Singh
🎬 Watch Now: Feature Video

ਲੁਧਿਆਣਾ: ਬੀਤੀ 13 ਅਗਸਤ ਨੂੰ ਜ਼ਿਲ੍ਹੇ ਦੇ ਪਿੰਡ ਖਾਨਪੁਰ ਵਿੱਚ ਇੱਕ ਧਾਰਮਿਕ ਡੇਰੇ 'ਚ ਸਿਹਤ ਕਰਮੀਆਂ ਨਾਲ ਹੋਈ ਕੁੱਟਮਾਰ ਦੇ ਮਾਮਲੇ 'ਚ ਪੁਲਿਸ ਨੇ ਤਿੰਨ ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਸ ਮੌਕੇ ਮੁਲਜ਼ਮਾਂ ਨੇ ਆਪਣੀ ਗਲਤੀ ਨੂੰ ਕਬੂਲ ਕੀਤਾ ਹੈ ਅਤੇ ਮੁਆਫੀ ਮੰਗੀ ਹੈ। ਪੀੜਤ ਸਿਹਤ ਕਰਮੀ ਮਸਤਾਨ ਸਿੰਘ ਨੇ ਕਿਹਾ ਕਿ ਉਹ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਲੈਣ ਲਈ ਗਿਆ ਸੀ। ਇਸ ਦੌਰਾਨ ਇਨ੍ਹਾਂ ਲੋਕਾਂ ਦੇ ਨਾਲ ਮੇਰਾ ਆਈਡੀ ਕਾਰਡ ਨੂੰ ਲੈ ਕੇ ਝਗੜਾ ਹੋ ਗਿਆ ਅਤੇ ਇਨ੍ਹਾਂ ਨੇ ਮੇਰੇ ਨਾਲ ਕੁੱਟਮਾਰ ਕੀਤੀ ਹੈ। ਇਸ ਬਾਰੇ ਜੁਆਇੰਟ ਪੁਲਿਸ ਕਮਿਸ਼ਨਰ ਕਨਵਰਦੀਪ ਕੌਰ ਨੇ ਕਿਹਾ ਇਸ ਮਾਮਲੇ ਵਿੱਚ 3 ਲੋਕਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ ਅਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਬਾਕੀ ਮੁਲਜ਼ਮਾਂ ਦੀ ਭਾਲ ਜਾਰੀ ਹੈ।