ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਤਸਕਰ ਨੂੰ ਕੀਤਾ ਗ੍ਰਿਫ਼ਤਾਰ - ਸਕੋਰਪੀਓ ਗੱਡੀ
🎬 Watch Now: Feature Video
ਜਲੰਧਰ: ਨਸ਼ਾ ਤਸਕਰ ਦੇ ਖ਼ਿਲਾਫ਼ ਛੇੜੀ ਮੁਹਿੰਮ ਤਹਿਤ ਥਾਣਾ ਭਾਰਗੋ ਕੈਂਪ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੇ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸਐੱਚਓ ਨੇ ਕਿਹਾ ਕਿ ਗੁਪਤ ਸੂਚਨਾ ਮਿਲੀ ਸੀ ਕਿ ਅਮਨਦੀਪ ਸਿੰਘ ਉਰਫ ਗੋਲਡੀ ਨਾਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ। ਜਿਸ ਤੋਂ ਮਗਰੋਂ ਪੁਲਿਸ ਪਾਰਟੀ ਨੇ ਟਾਵਰ ਇਨਕਲੇਵ ਦੇ ਖਾਲੀ ਪਲਾਟ ’ਚ ਖੜੀ ਸਕੋਰਪੀਓ ਗੱਡੀ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 30 ਪੇਟੀਆਂ ਸ਼ਰਾਬ ਬਰਾਮਦ ਹੋਈ। ਉਨ੍ਹਾਂ ਨੇ ਦੱਸਿਆ ਕਿ ਅਮਰਜੀਤ ਸਿੰਘ ’ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ ਅਤੇ ਇਹ ਪਹਿਲਾਂ ਲਾਟਰੀ ਦਾ ਵੀ ਕੰਮ ਕਰਦਾ ਸੀ।