ਪੁਲਿਸ ਨੇ ਚਾਲੂ ਭੱਠੀਆਂ ਸਮੇਤ 3 ਮੁਲਜ਼ਮਾਂ ਨੂੰ ਕੀਤਾ ਕਾਬੂ - ਗ੍ਰਿਫ਼ਤਾਰ
🎬 Watch Now: Feature Video
ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਵੱਲੋਂ ਨਾਜਾਇਜ਼ ਦੇਸੀ ਸ਼ਰਾਬ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਅਜਨਾਲਾ ਪੁਲਿਸ ਤੇ ਐਕਸਾਈਜ਼ ਵਿਭਾਗ ਨੇ ਸਾਂਝੇ ਤੌਰ ਤੇ ਪਿੰਡ ਫੱਤੇਵਾਲ ਵਿਖੇ ਛਾਪੇਮਾਰੀ ਕਰਕੇ ਵੱਡੀ ਮਾਤਰਾ 'ਚ ਨਾਜਾਇਜ਼ ਦੇਸੀ ਸ਼ਰਾਬ, ਕੱਚੀ ਲਾਹਣ, 3 ਚਾਲੂ ਭੱਟੀਆਂ ਸਮੇਤ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੱਤੇਵਾਲ ਵਿਖੇ ਕੁਝ ਲੋਕ ਵੱਡੇ ਪੱਧਰ ’ਤੇ ਨਾਜਾਇਜ਼ ਦੇਸੀ ਸ਼ਰਾਬ ਕੱਢਣ ਦਾ ਧੰਦਾ ਕਰਦੇ ਹਨ ਜਿਸ ਤੇ ਵੱਖ-ਵੱਖ ਥਾਣਿਆਂ ਦੀ ਪੁਲਿਸ ਫੋਰਸ ਨੂੰ ਨਾਲ ਲੈ ਕੇ ਪਿੰਡ ਦੇ ਵੱਖ-ਵੱਖ ਘਰਾਂ 'ਚ ਛਾਪੇਮਾਰੀ ਕਰਕੇ 120 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ, 60 ਹਜ਼ਾਰ ਕਿੱਲੋ ਲਾਹਣ, 3 ਚਾਲੂ ਭੱਠੀਆਂ ਸਮੇਤ 3 ਮੁਲਜ਼ਮਾਂ ਨੂੰ ਕਾਬੂ ਕੀਤਾ ਹੈ।