ਪੁਲਿਸ ਨੇ ਦੇਸੀ ਸ਼ਰਾਬ ਦੀ ਚਾਲੂ ਭੱਠੀ ਸਣੇ 2 ਵਿਅਕਤੀਆਂ ਨੂੰ ਕੀਤਾ ਕਾਬੂ - amritsar
🎬 Watch Now: Feature Video

ਅੰਮ੍ਰਿਤਸਰ: ਜ਼ਿਲ੍ਹਾ ਪੁਲਿਸ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਛਾਪੇਮਾਰੀ ਕੀਤੀ। ਪੁਲਿਸ ਨੇ ਮੁੱਖ਼ਬਰ ਦੀ ਸੂਚਨਾ ਦੇ ਆਧਾਰ 'ਤੇ ਇੱਕ ਕੋਠੀ ਵਿੱਚ ਛਾਪੇਮਾਰੀ ਕਰ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਵਿਅਕਤੀਆਂ ਦੀ ਪਛਾਣ ਗੁਰਦਿਆਲ ਸਿੰਘ ਅਤੇ ਗੁਰਮੁੱਖ ਸਿੰਘ ਵੱਜੋ ਹੋਈ ਹੈ। ਦੋਹਾ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਪਹਿਲਾਂ ਤੋਂ ਇਨ੍ਹਾਂ ਵਿਅਕਤੀਆਂ 'ਤੇ ਕੋਈ ਵੀ ਮੁੱਕਦਮਾ ਦਰਜ ਨਹੀਂ ਹੈ। ਪੁਲਿਸ ਇਨ੍ਹਾਂ ਮੁਲਜ਼ਮਾਂ ਤੋਂ ਪੁੱਛ ਗਿੱਛ ਕਰਕੇ ਪਤਾ ਕਰੇਗੀ ਕਿ ਇਹ ਕਿਸ ਨੂੰ ਸ਼ਰਾਬ ਸਪਲਾਈ ਕਰਦੇ ਸਨ।