ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ ਵਾਲਿਆਂ ਦੇ ਪੁਲਿਸ ਨੇ ਕੀਤੇ ਚਲਾਨ - ਕੋਰੋਨਾ ਦੇ ਮਾਮਲਿਆਂ
🎬 Watch Now: Feature Video
ਜਲੰਧਰ : ਕੋਰੋਨਾ ਦੇ ਮਾਮਲਿਆਂ ਨੂੰ ਲੈਕੇ ਜਲੰਧਰ ਪੁਲਿਸ ਚੌਕਸ ਹੈ, ਜਿਸ ਨੂੰ ਲੈ ਕੇ ਜਲੰਧਰ ਦੇ ਬੱਸ ਸਟੈਂਡ ਅਤੇ ਆਸਪਾਸ ਦੀਆਂ ਦੁਕਾਨਾਂ ਅਤੇ ਗੈਸਟ ਹਾਊਸ ਦੀ ਪੁਲਿਸ ਚੌਕੀ ਬੱਸ ਸਟੈਂਡ ਦੇ ਇੰਚਾਰਜ ਮੇਜਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਚੈਕਿੰਗ ਕੀਤੀ ਗਈ, ਅਤੇ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ ਵਾਲਿਆਂ ਦੇ ਚਲਾਨ ਵੀ ਕੱਟੇ ਗਏ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਬੱਸ ਸਟੈਂਡ 'ਤੇ ਮੌਜੂਦ ਲੋਕਾਂ ਅਤੇ ਦੁਕਾਨਦਾਰਾਂ ਨੂੰ ਮਾਸਕ ਪਾਉਣ ਦੀ ਅਪੀਲ ਕਰਦਿਆਂ ਨਾਲ ਹੀ ਚਿਤਾਵਨੀ ਵੀ ਦਿੱਤੀ ਗਈ ਕਿ ਜੇਕਰ ਕੋਈ ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਨੂੰ ਨਜ਼ਰ ਅੰਦਾਜ਼ ਕਰੇਗਾ ਤਾਂ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।