ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਤੋਂ ਪਹਿਲਾਂ ਗੁਰੂ ਨਗਰੀ 'ਚ ਸੁਰੱਖਿਆ ਦਾ ਸਖ਼ਤ ਪਹਿਰਾ - ਫਲੈਗ ਮਾਰਚ
🎬 Watch Now: Feature Video
ਅੰਮ੍ਰਿਤਸਰ: ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ 6 ਜੂਨ ਨੂੰ ਮਨਾਈ ਜਾਵੇਗੀ। ਇਸ ਸਬੰਧੀ ਪੁਲਿਸ ਨੇ ਦਰਬਾਰ ਸਾਹਿਬ ਕੰਪਲੈਕਸ ਵਿੱਚ ਫਲੈਗ ਮਾਰਚ ਕੱਢਿਆ। ਇਸ ਫਲੈਗ ਮਾਰਚ ਦੀ ਅਗਵਾਈ ਬਾਡਰ ਰੇਂਜ ਦੇ ਏਆਈਜੀ ਸੂਬਾ ਸਿੰਘ ਰੰਧਾਵਾ ਨੇ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਅਤੇ ਘੱਲੂਘਾਰੇ ਦੇ ਸਬੰਧ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਇਹ ਫਲੈਗ ਮਾਰਚ ਕੀਤਾ ਗਿਆ ਹੈ। ਉਨ੍ਹਾਂ ਸੰਗਤ ਨੂੰ ਘਰਾਂ ਵਿੱਚ ਰਹਿ ਕੇ ਹੀ ਇਨ੍ਹਾਂ ਸਮਾਗਮਾਂ ਨੂੰ ਮਨਾਉਣ ਦੀ ਅਪੀਲ ਕੀਤੀ ਹੈ।
Last Updated : Jun 4, 2020, 7:46 PM IST