ਕੋਰੋਨਾ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿੱਚ ਕੋਰੋਨਾ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੀਤੀ ਹਫ਼ਤਾਵਾਰੀ ਤਾਲਾਬੰਦੀ ਦੇ ਮੱਦੇਨਜ਼ਰ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ. ਧਰੁਵ ਦਹੀਆ ਦੀ ਅਗਵਾਈ ਵਿੱਚ ਅਜਨਾਲਾ ਪੁਲਿਸ ਵੱਲੋਂ ਸ਼ਹਿਰ ਦੇ ਬਜ਼ਾਰਾਂ 'ਚ ਫਲੈਗ ਮਾਰਚ ਕਰ ਕੇ ਲੋਕਾਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਐੱਸ.ਐੱਸ.ਪੀ ਧਰੁਵ ਦਹੀਆ ਨੇ ਕਿਹਾ ਕਿ ਉਨ੍ਹਾਂ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਪੰਜਾਬ ਵਿੱਚ ਮੁਕੰਮਲ ਕਰਫਿਊ ਲਗਾਇਆ ਗਿਆ ਹੈ ਜਿਸ ਦੀ ਹਰੇਕ ਵਿਅਕਤੀ ਨੂੰ ਪਾਲਣਾ ਕਰਨੀ ਚਾਹੀਦੀ ਹੈ।