400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਗੁਰਦੁਆਰਾ ਗੁਰੂ ਕੇ ਮਹਿਲ ’ਚ ਤਿਆਰੀਆਂ ਸ਼ੁਰੂ - ਕਿਲ੍ਹਾ ਅਨੰਦਗੜ੍ਹ
🎬 Watch Now: Feature Video
ਅੰਮ੍ਰਿਤਸਰ: ਇਕ ਪਾਸੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਵੱਡੇ-ਵੱਡੇ ਪ੍ਰੋਗਰਾਮ ਉਲੀਕੇ ਜਾ ਰਹੇ ਨੇ ਉੱਥੇ ਹੀ ਗੁਰੂ ਕੇ ਮਹਿਲ ਵਿੱਚ ਵੀ ਸਿੱਖ ਸੰਗਤਾਂ ਵੱਲੋਂ ਲੰਗਰ ਸੇਵਾ ਸ਼ੁਰੂ ਕੀਤੀ ਗਈ ਹੈ। ਉਥੇ ਹੀ ਉਨ੍ਹਾਂ ਵੱਲੋਂ ਅਲੱਗ-ਅਲੱਗ ਤਰ੍ਹਾਂ ਦੇ ਪਕਵਾਨ ਵੀ ਤਿਆਰ ਕੀਤੇ ਜਾ ਰਹੇ ਹਨ। ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਦੇ ਬਾਬਾ ਸਤਨਾਮ ਸਿੰਘ ਤੇ ਨੇ ਦੱਸਿਆ ਕਿ ਸ਼ਤਾਬਦੀ ਸਮਾਗਮ ਦੀਆਂ ਤਿਆਰੀਆਂ ਆਰੰਭ ਹੋ ਗਈਆਂ ਹਨ ਅਤੇ ਸੰਗਤਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ। ਜਿਸ ਨੂੰ ਮੁੱਖ ਰੱਖਦਿਆਂ 24 ਘੰਟੇ ਲੰਗਰ ਆਰੰਭ ਕਰ ਦਿੱਤਾ ਗਿਆ ਹੈ।