ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ: ਐਸਓਆਈ ਹਲਕਾ ਅਜਨਾਲਾ ਦਾ ਪ੍ਰਧਾਨ ਕਾਂਗਰਸ ਚ ਸ਼ਾਮਲ - ਪੰਜਾਬ ਵਿਧਾਨਸਭਾ ਚੋਣਾਂ ਦੇ ਐਲਾਨ
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿਧਾਨਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਸਿਆਸੀ ਮਾਹੌਲ ਕਾਫੀ ਗਰਮਾਇਆ ਹੋਇਆ ਹੈ। ਦੱਸ ਦਈਏ ਕਿ ਹਲਕਾ ਅਜਨਾਲਾ ਦਾ ਐਸਓਆਈ ਪ੍ਰਧਾਨ ਹੁਸਨਪ੍ਰੀਤ ਸਿੰਘ ਨਿੱਝਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕਾਂਗਰਸ ’ਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਮੰਗਲ ਸਿੰਘ ਨਿੱਜਰ ਅਤੇ ਉਸਦਾ ਬੇਟਾ ਹੁਸਨਪ੍ਰੀਤ ਸਿੰਘ ਨਿੱਝਰ ਜੋ ਕਿ ਐਸਓਆਈ ਹਲਕਾ ਅਜਨਾਲਾ ਦਾ ਪ੍ਰਧਾਨ ਹੈ ਉਹ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਇਨ੍ਹਾਂ ਨਾਲ ਕਾਂਗਰਸ ਪਾਰਟੀ ਨੂੰ ਹੋਰ ਵੀ ਤਾਕਤ ਮਿਲੇਗੀ। ਇਸ ਦੌਰਾਨ ਹੁਸਨਪ੍ਰੀਤ ਸਿੰਘ ਨਿੱਝਰ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਚੰਗੀਆਂ ਨੀਤੀਆਂ ਕਰਕੇ ਹੀ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ ਅਤੇ ਉਹ ਆਉਂਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਲਈ ਦਿਨ ਰਾਤ ਮਿਹਨਤ ਕਰਨਗੇ।