ਸਕੂਲ ਫ਼ੀਸਾਂ ਦੇ ਮਾਮਲੇ 'ਤੇ ਹਾਈ ਕੋਰਟ ਵਿੱਚ ਬੁੱਧਵਾਰ ਨੂੰ ਹੋਵੇਗੀ ਸੁਣਵਾਈ - ਸਕੂਲ ਫ਼ੀਸਾਂ ਦਾ ਮਾਮਲਾ
🎬 Watch Now: Feature Video
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮਾਪਿਆਂ ਅਤੇ ਸਰਕਾਰ ਵੱਲੋਂ ਸਕੂਲ ਫ਼ੀਸਾਂ ਦੇ ਮੁੱਦੇ 'ਤੇ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ। ਇਸ ਪਟੀਸ਼ਨ 'ਤੇ ਬੁੱਧਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਦੱਸ ਦਈਏ ਕਿ ਬੀਤੇ ਦਿਨੀਂ ਹਾਈ ਕੋਰਟ ਨੇ ਨਿੱਜੀ ਸਕੂਲਾਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ ਅਤੇ ਕਿਹਾ ਸੀ ਕਿ ਸਕੂਲ 100 ਪ੍ਰਤੀਸ਼ਤ ਫ਼ੀਸ ਲੈ ਸਕਦੇ ਹਨ। ਹਾਈ ਕੋਰਟ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਹੋਰ ਨੇ ਵੀ ਇਸ ਸਬੰਧੀ ਪਟੀਸ਼ਨ ਦਾਇਰ ਕਰਨੀ ਹੈ ਤਾਂ ਕਰ ਸਕਦਾ ਹੈ, ਤਾਂ ਜੋ ਇੱਕ ਵਾਰ ਵਿੱਚ ਹੀ ਮਾਮਲੇ ਦੀ ਸੁਣਵਾਈ ਕੀਤੀ ਜਾ ਸਕੇ।