ਮਲੇਰਕੋਟਲਾ: ਪੰਜਾਬ ਸਰਕਾਰ ਤੋਂ ਨਾਰਾਜ਼ ਸਰਕਾਰੀ ਕਾਲਜ ਦੇ ਪ੍ਰੋਫ਼ੈਸਰ - ਮਲੇਰਕੋਟਲਾ ਖ਼ਬਰ
🎬 Watch Now: Feature Video
ਮਲੇਰਕੋਟਲਾ ਦੇ ਸਰਕਾਰੀ ਕਾਲਜ ਵਿੱਚ ਪ੍ਰੋਫੈਸਰਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਵਿੱਚ ਉਨ੍ਹਾਂ ਦਾ ਸਾਥ ਕਾਲਜ ਦੇ ਵਿਦਿਆਰਥੀਆਂ ਵੱਲੋਂ ਦਿੱਤਾ ਜਾ ਰਿਹਾ ਹੈ। ਪ੍ਰੋਫੈਸਰਾਂ ਦੀ ਮੰਗ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ ਨੌਕਰੀ ਉੱਤੇ ਪੱਕੇ ਕਰਨ ਦੀ ਥਾਂ ਹੋਰ ਨੌਕਰੀਆਂ ਕੱਢ ਰਹੀ ਹੈ ਤੇ ਉਨ੍ਹਾਂ ਨੂੰ ਕਾਲਜ ਵਿੱਚ ਪੜ੍ਹਾਉਂਦਿਆਂ ਨੂੰ ਤਕਰੀਬਨ 17-18 ਸਾਲ ਹੋ ਚੱਲੇ ਹਨ ਪਰ ਹਾਲੇ ਤੱਕ ਸਰਕਾਰ ਨੇ ਉਨ੍ਹਾਂ ਨੂੰ ਪੱਕੇ ਨਹੀਂ ਕੀਤਾ ਹੈ। ਸਗੋਂ ਪ੍ਰੋਫੈਸਰਾਂ ਵੱਲੋਂ ਹਰ ਪ੍ਰਕਾਰ ਦੀ ਯੋਗਤਾ ਪ੍ਰਾਪਤ ਹੈ। ਪ੍ਰਦਰਸ਼ਨ ਕਰ ਰਹੇ ਪ੍ਰੋਫ਼ੈਸਰਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਹੀਂ ਪੂਰੀਆਂ ਕੀਤੀਆਂ ਤਾਂ ਉਨ੍ਹਾਂ ਵੱਲੋਂ ਸੜਕ ਉੱਤੇ ਵੀ ਪ੍ਰਦਰਸ਼ਨ ਕੀਤਾ ਜਾਵੇਗਾ।