ਖੰਨਾ: ਪੰਜਾਬ ਸਰਕਾਰ ਵੱਲੋਂ ਕੀਤੇ ਗਏ ਵਾਅਦੇ ਨਾ ਪੂਰੇ ਹੋਣ ਉੱਤੇ ਲੋਕਾਂ ਦਾ ਰੋਸ ਪ੍ਰਦਰਸਨ - ਖੰਨਾ ਖ਼ਬਰ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-6192466-298-6192466-1582578469533.jpg)
ਇਲਾਕੇ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਾਂਝੇ ਤੌਰ 'ਤੇ ਪੰਜਾਬ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਵਾਉਣ ਲਈ ਅਤੇ ਮੰਗਾਂ ਮਨਵਾਉਣ ਲਈ ਖੰਨਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਵੱਡੇ ਵੱਡੇ ਵਾਅਦੇ ਕਰ ਆਪਣੀ ਸੱਤਾ ਬਣਾਈ ਹੈ ਤੇ ਹੁਣ ਆਪਣੇ ਕੀਤੇ ਗਏ ਵਾਅਦੇ ਪੂਰੇ ਨਹੀਂ ਕਰ ਰਹੀ, ਜਿਸ ਦਾ ਸਿੱਧਾ ਅਸਰ ਗਰੀਬਾਂ ,ਦਲੀਤਾਂ, ਪੱਛੜੀਆਂ ਸ਼੍ਰੇਣੀਆਂ ,ਮਜ਼ਦੂਰਾਂ ਅਤੇ ਕਿਸਾਨਾਂ ਉੱਪਰ ਪੈ ਰਿਹਾ ਹੈ। ਮਹਿੰਗਾਈ ਤੇ ਸਰਕਾਰੀ ਧੱਕੇਸ਼ਾਹੀ ਕਰਕੇ ਹਰ ਰੋਜ਼ ਲੋਕ ਗਰੀਬੀ ਤੋਂ ਤੰਗ ਆ ਕੇ ਖੁਦਕੁਸ਼ੀਆਂ ਕਰ ਰਹੇ ਹਨ। ਪੂਰੇ ਪੰਜਾਬ ਵਿੱਚ ਇਸ ਸਮੇਂ ਗੁੰਡਾ ਅਨਸਰਾਂ ਤੇ ਨਸ਼ਾ ਮਾਫੀਆ ਅਤੇ ਭੂ ਮਾਫ਼ੀਆ ਦਾ ਰਾਜ ਹੈ। ਲੋਕ ਦਹਿਸ਼ਤ ਦੇ ਮਾਹੌਲ ਵਿੱਚ ਦਿਨ ਕੱਟ ਰਹੇ ਹਨ।