ਰੂਪਨਗਰ ਦੇ ਸਰਕਾਰੀ ਹਸਪਤਾਲ ‘ਚ ਲੱਗਿਆ ਧਰਨਾ - Protest at Government Hospital
🎬 Watch Now: Feature Video

ਰੂਪਨਗਰ: ਸਿਵਲ ਹਸਪਤਾਲ ਰੂਪਨਗਰ ਵਿਖੇ ਸਟਾਫ਼ ਨਰਸਾਂ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ। ਸਟਾਫ਼ ਨਰਸਾਂ ਦਾ ਕਹਿਣਾ ਕਿ ਵਿਭਾਗ 'ਚ ਕਈ ਅਸਾਮੀਆਂ ਖਾਲੀ ਨੇ ਜਿਸ ਨੂੰ ਸਰਕਾਰ ਵਲੋਂ ਭਰਨਾ ਚਾਹੀਦਾ ਹੈ, ਪਰ ਪ੍ਰਸ਼ਾਸਨ ਇਸ ਗੱਲ ’ਤੇ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਦਾ ਕਹਿਣਾ ਕਿ ਉਹ ਵਿਭਾਗ 'ਚ ਲੰਬੇ ਸਮੇਂ ਤੋਂ ਕੰਮ ਕਰ ਰਹੇ ਨੇ ਪਰ ਬਾਵਜੂਦ ਇਸਦੇ ਸਰਕਾਰ ਵਲੋਂ ਉਨ੍ਹਾਂ ਨੂੰ ਪੱਕਿਆਂ ਨਹੀਂ ਕੀਤਾ ਜਾ ਰਿਹਾ। ਜਿਸ ਕਾਰਨ ਉਨ੍ਹਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਧਰਨੇ ’ਤੇ ਬੈਠੀਆਂ ਸਟਾਫ਼ ਨਰਸਾਂ ਦਾ ਕਹਿਣਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਸੇਵਾਵਾਂ ਰੈਗੂਲਰ ਨਹੀਂ ਕੀਤੀ ਜਾਂਦੀਆਂ ਅਤੇ ਖਾਲੀ ਅਸਾਮੀਆਂ ਨੂੰ ਭਰਿਆ ਨਹੀਂ ਜਾਂਦਾ ਤਾਂ ਉਨ੍ਹਾਂ ਵਲੋਂ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।