ਪਨਬਸ/ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਮਿਲਿਆ ਹਰਿਆਣਾ ਰੋਡਵੇਜ ਦੇ ਮੁਲਾਜ਼ਮਾਂ ਦਾ ਸਮਰਥਨ - ਹਰਿਆਣਾ ਰੋਡਵੇਜ
🎬 Watch Now: Feature Video
ਪਟਿਆਲਾ: ਜ਼ਿਲ੍ਹੇ ’ਚ ਪਨਬਸ (Punjab Roadways) ਅਤੇ ਪੀਆਰਟੀਸੀ (PRTC) ਦੇ ਕੱਚੇ ਕਰਮਚਾਰੀਆਂ ਵੱਲੋਂ ਬੱਸ ਸਟੈਂਡ ਵਿਖੇ ਇੱਕ ਵਿਸ਼ਾਲ ਪ੍ਰਦਰਸ਼ਨ ਕੀਤਾ ਗਿਆ। ਇਸ ਪ੍ਰਦਰਸ਼ਨ ਨੂੰ ਹਰਿਆਣਾ ਰੋਡਵੇਜ਼ ਦੇ ਕਰਮਚਾਰੀਆਂ ਦਾ ਵੀ ਸਮਰਥਨ ਮਿਲਿਆ। ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਇਹ ਹੜਤਾਲ ਉਸ ਸਮੇਂ ਤੱਕ ਜਾਰੀ ਰਹੇਗੀ ਜਦੋ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰੀਆਂ ਨਹੀਂ ਕਰ ਦਿੰਦੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਕੁਝ ਫੀਸਦ ਹੀ ਬੱਸਾਂ ਚਲ ਰਹੀਆਂ ਹਨ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।