ਬੇਅਦਬੀ ਮਾਮਲਾ: ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਰੋਸ ਪ੍ਰਦਰਸ਼ਨ - ਸ੍ਰੀ ਫਤਿਹਗੜ੍ਹ ਸਾਹਿਬ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਸੂਬੇ ਭਰ ਚ ਬੇਅਦਬੀ ਦਾ ਮਾਮਲਾ ਮੁੜ ਤੋਂ ਗਰਮਾਉਂਦਾ ਹੋਇਆ ਨਜਰ ਆ ਰਿਹਾ ਹੈ। ਜਿਲ੍ਹੇ ’ਚ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਦਿਵਾਉਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੋਡ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਡੀਸੀ ਨੂੰ ਮੰਗ ਪੱਤਰ ਵੀ ਸੌਂਪਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਨੇ ਕਿਹਾ ਕਿ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਸਜਾ ਦਿੱਤੀ ਜਾਵੇ। ਇਨ੍ਹਾਂ ਸਮਾਂ ਬੀਤ ਜਾਣ ਤੋਂ ਬਾਅਦ ਵੀ ਦੋਸ਼ੀਆਂ ਨੂੰ ਅਜੇ ਤੱਕ ਸਜਾ ਨਹੀਂ ਮਿਲੀ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਜਲਦ ਹੀ ਦੋਸ਼ੀਆ ਨੂੰ ਸਜਾ ਨਹੀਂ ਦਿੱਤਾ ਗਿਆ ਤਾਂ ਉਹ ਆਉਣ ਵਾਲੇ ਸਮੇਂ ਚ ਸੰਘਰਸ਼ ਹੋਰ ਤੇਜ਼ ਕਰਨਗੇ।