Protest: ਯੂਥ ਕਾਂਗਰਸ ਨੇ ਸਾੜਿਆ ਪ੍ਰਧਾਨ ਮੰਤਰੀ ਮੋਦੀ ਦਾ ਪੁਤਲਾ - burns PM Modi's effigy
🎬 Watch Now: Feature Video

ਫਰੀਦਕੋਟ: ਪੰਜਾਬ ਯੂਥ ਕਾਂਗਰਸ (Youth Congress) ਵੱਲੋਂ ਸੂਬੇ ਭਰ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਨ ਦੇ ਰੋਸ ਵੱਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਦਾ ਪੁਤਲਾ ਸਾੜ ਰੋਸ ਪ੍ਰਦਰਸ਼ਨ ਕੀਤਾ ਗਿਆ। ਫ਼ਰੀਦਕੋਟ ਵਿਖੇ ਯੂਥ ਕਾਂਗਰਸ ਵੱਲੋਂ ਭਾਈ ਘਨ੍ਹਈਆ ਜੀ ਚੌਕ ਵਿੱਚ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ ਗਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਦੀ ਦੇ ਰਾਜ ਵਿੱਚ ਆਏ ਦਿਨ ਤੇਲ ਦੀਆਂ ਕੀਮਤਾਂ ਵਧ ਰਹੀਆਂ ਜਿਸ ਨਾਲ ਆਮ ਆਦਮੀ ’ਤੇ ਵਾਧੂ ਭਾਰ ਪੈ ਰਿਹਾ ਹੈ ਜਿਸ ਨੂੰ ਘੱਟ ਕਰਨਾ ਚਾਹੀਦਾ ਹੈ।