thumbnail

By

Published : Jan 13, 2022, 7:06 PM IST

ETV Bharat / Videos

ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਨੂੰ ਵੀਰ ਬਾਲ ਦਿਵਸ ਐਲਾਨਣ ਦਾ ਜਥੇਬੰਦੀਆਂ ਵੱਲੋਂ ਵਿਰੋਧ

ਅੰਮ੍ਰਿਤਸਰ: ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ 26 ਦਸੰਬਰ ਨੂੰ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਨੂੰ ਵੀਰ ਬਾਲ ਦਿਵਸ ਐਲਾਨਣ ਦਾ ਬਿਆਨ ਦਿੱਤਾ। ਜਿਸ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲੇ ਤੋਂ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵੀਰ ਬਾਲ ਦਿਵਸ ਵਜੋਂ ਨਹੀਂ ਬਲਕਿ ਬਾਬਿਆਂ ਦੇ ਸ਼ਹੀਦੀ ਦਿਹਾੜੇ ਵਜੋਂ ਹੀ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਸਾਹਿਬਜ਼ਾਦਿਆਂ ਦੀ ਯਾਦ ਮਨਾਈ ਜਾਣੀ ਚਾਹੀਦੀ ਹੈ। ਅਖੌਤੀ ਰਾਸ਼ਟਰਵਾਦ ਦੀ ਭੇਂਟ ਚੜ੍ਹ ਕੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤਾਂ ਨੂੰ ਰੋਲਣ ਤੋਂ ਗੁਰੇਜ ਕੀਤਾ ਜਾਵੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਮੁੱਚੀਆਂ ਪੰਥਕ ਧਿਰਾਂ ਤੇ ਗੁਰੂ ਪੰਥ ਨੂੰ ਸਮਰਪਿਤ ਸੰਸਥਾਵਾਂ ਅਤੇ ਸੰਗਤਾਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਕੌਮੀ ਨਜ਼ਰੀਏ ਤੋਂ ਹੀ ਮਨਾਇਆ ਕਰਨ ਤੇ ਇਸ ਨੂੰ ਵੀਰ ਬਾਲ ਦਿਵਸ ਵਜੋਂ ਨਾ ਪ੍ਰਚਾਰਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.