ਪਨਬਸ ਕੰਟਰੈਕਟ ਵਰਕਸ ਯੂਨੀਅਨ ਨੇ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
🎬 Watch Now: Feature Video
ਅੰਮ੍ਰਿਤਸਰ: ਪਨਬਸ ਕੰਟਰੈਕਟ ਵਰਕਸ ਯੂਨੀਅਨ ਅੰਮ੍ਰਿਤਸਰ-1 ਦੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹਨਾਂ ਨੂੰ ਸਰਕਾਰ ਵੱਲੋਂ 2007 ਵਿੱਚ ਸਿਧੀ ਭਰਤੀ ਤੋਂ ਬਾਅਦ ਠੇਕਾ ਸਿਸਟਮ ਦੇ ਅਧੀਨ ਕੰਮ ਕਰਵਾਉਣਾ ਸ਼ੁਰੂ ਕਰ ਦਿੱਤਾ। ਜਿਸਦੇ ਚੱਲਦੇ ਉਹਨਾਂ ਦੀਆਂ ਤਨਖਾਹਾਂ ਵੀ ਬਹੁਤ ਘੱਟ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਸਾਨੂੰ ਕਈ ਵਾਰ ਪੱਕੇ ਕਰਨ ਦਾ ਭਰੋਸਾ ਦੇ ਚੁੱਕੀ ਹੈ ਪਰ ਹਰ ਵਾਰ ਲਾਰਾ ਲਗਾਕੇ ਟਾਲ ਦਿੱਤਾ ਜਾਂਦਾ ਹੈ। ਇਸ ਦੇ ਨਾਲ ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਹੁਣ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਸੰਘਰਸ਼ ਹੋਰ ਵੀ ਤਿੱਖਾ ਕਰ ਦੇਣਗੇ।