ਵਿਧਾਨ ਸਭਾ ਚੋਣਾਂ 2022: ਲੋਕਾਂ ਨੂੰ ਵੋਟ ਲਈ ਪਿੰਡ-ਪਿੰਡ ਜਾਗਰੂਕ ਕਰ ਰਹੀ ਹੈ ਵੈਨ - ਵਿਧਾਨ ਸਭਾ ਚੋਣਾਂ 2022
🎬 Watch Now: Feature Video
ਰੂਪਨਗਰ: 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ(2022 Assembly Elections) ਹੋਣ ਜਾ ਰਹੀਆਂ ਹਨ। ਸਰਕਾਰ ਦੇ ਪੰਜ ਸਾਲ ਦੇ ਕਾਰਜਕਾਲ ਤੋਂ ਬਾਅਦ ਜਲਦੀ ਹੀ ਚੋਣ ਜ਼ਾਬਤਾ ਲੱਗਣ ਜਾ ਰਿਹਾ ਹੈ ਅਤੇ ਚੋਣਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵੀ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਪ੍ਰਸ਼ਾਸਨ ਲਗਾਤਾਰ ਜਾਗਰੂਕਤਾ ਵੈਨਾਂ ਰਾਹੀਂ ਚੋਣਾਂ ਨਾਲ ਸੰਬੰਧਤ ਪੋਸਟਰ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣਾਂ ਵਿੱਚ ਡਿਊਟੀ ਦੇਣ ਵਾਲੇ ਅਧਿਕਾਰੀਆਂ ਨੂੰ ਵੀ ਟਰੇਨਿੰਗ ਵੀ ਦਿੱਤੀ ਜਾ ਰਹੀ ਹੈ। ਅਧਿਕਾਰੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨ ਦਾ ਡੈਮੋ ਦਿੱਤਾ ਜਾ ਰਿਹਾ ਹੈ ਅਤੇ ਤਹਿਸੀਲ ਦਫ਼ਤਰ ਵਿੱਚ ਵੀ.ਵੀ.ਪੀ.ਏ.ਟੀ. ਮਸ਼ੀਨ ਵੀ ਲਗਾਈ ਗਈ ਹੈ ਅਤੇ ਲੋਕਾਂ ਨੂੰ ਇਸ ਬਾਰੇ ਸਮਝਾਇਆ ਜਾ ਰਿਹਾ ਹੈ। ਲੋਕਾਂ ਨੂੰ ਡੈਮੋ ਦਿੱਤੇ ਜਾ ਰਹੇ ਹਨ ਕਿ ਆਪਣੀ ਵੋਟ ਪਾਉਣ ਤੋਂ ਬਾਅਦ ਤੁਸੀਂ ਮਸ਼ੀਨ ਵਿੱਚ ਆਪਣੀ ਵੋਟ ਕਿਸ ਨੂੰ ਪਾਈ ਹੈ, ਉਸ ਨੂੰ ਚੈੱਕ ਕਰ ਸਕਦੇ ਹੋ। ਲੋਕਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਪਿੰਡ-ਪਿੰਡ ਜਾਗਰੂਤਾ ਵੈਨ ਚਲਾ ਕੇ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਵੀ ਸਿਖਲਾਈ ਦਿੱਤੀ ਜਾ ਰਹੀ ਹੈ ਅਤੇ ਨਵੀਆਂ ਵੋਟਾਂ ਵੀ ਬਣਾਈਆਂ ਜਾ ਰਹੀਆਂ ਹਨ।