'ਬੇਜ਼ਮੀਨੇ 6100 ਪਰਿਵਾਰਾਂ ਦੇ 13 ਕਰੋੜ ਰੁਪਏ ਤੋਂ ਜਿਆਦਾ ਦੇ ਹੋਏ ਕਰਜ਼ੇ ਮੁਆਫ' - ਹੁਸ਼ਿਆਰਪੁਰ
🎬 Watch Now: Feature Video
ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਚੌਹੜਾ ਵਿਖੇ ਪੰਜਾਬ ਕਾਂਗਰਸ ਦੀ ਸਪੋਕਸਪਰਸਨ ਨਿਮਿਸ਼ਾ ਮਹਿਤਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪਿੰਡ ਚੌਹੜਾ ਦੇ ਜਰੂਰਤਮੰਦ, ਬੇਸਹਾਰਾ ਅਤੇ ਬੇਜ਼ਮੀਨੇ 76 ਪਰਿਵਾਰਾਂ ਨੂੰ 17 ਲੱਖ 43 ਹਜ਼ਾਰ ਰੁਪਏ ਦੇ ਚੈੱਕ ਵੰਡੇ। ਇਸ ਮੌਕੇ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਗੜ੍ਹਸ਼ੰਕਰ ਦੇ ਵਿੱਚ ਬੇਸਹਾਰਾ, ਲੋੜਵੰਦ ਅਤੇ ਬੇਜ਼ਮੀਨੇ 6100 ਪਰਿਵਾਰਾਂ ਨੂੰ 13 ਕਰੋੜ 52 ਲੱਖ ਰੁਪਏ ਦੀ ਰਾਸ਼ੀ ਪੰਜਾਬ ਦੀ ਕਾਂਗਰਸ ਸਰਕਾਰ ਵੱਲੋ ਜਾਰੀ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਦੇ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਬਿਜਲੀ ਅਤੇ ਪਾਣੀ ਦੇ ਬਿੱਲ ਮੁਆਫ ਕਰਨ ਦੇ ਫੈਸਲੇ ਦੀ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਜਦੋ ਦੀ ਪੰਜਾਬ ਦੇ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਹੈ ਲੋਕਾਂ ਨਾਲ ਕੀਤੇ ਹੋਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 2022 ਦੇ ਵਿੱਚ ਇੱਕ ਵਾਰ ਫ਼ਿਰ ਤੋਂ ਲੋਕ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣਗੇ।