'ਅਫਗਾਨਿਸਤਾਨੀ ਵਿਦਿਆਰਥੀਆਂ ਦੀ ਹਰ ਸਭੰਵ ਕੀਤੀ ਜਾਵੇਗੀ ਮਦਦ' - ਅਫਗਾਨਿਸਤਾਨ ਦੇ ਵਿਦਿਆਰਥੀਆਂ
🎬 Watch Now: Feature Video
ਚੰਡੀਗੜ੍ਹ: ਪੰਜਾਬ ’ਚ ਰਹਿ ਰਹੇ ਅਫਗਾਨਿਸਤਾਨ ਦੇ ਵਿਦਿਆਰਥੀਆਂ ਦਾ ਇੱਕ ਵਫਦ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨਾਲ ਮਿਲਿਆ ਜਿੱਥੇ ਉਨ੍ਹਾਂ ਨੇ ਅਪੀਲ ਕੀਤੀ ਕਿ ਉਨ੍ਹਾਂ ਦੀ ਆਰਥਿਕ ਤੌਰ ’ਤੇ ਮਦਦ ਕੀਤੀ ਜਾਵੇ। ਜਿਸ ਨੂੰ ਲੈਕੇ ਮਨਪ੍ਰੀਤ ਸਿੰਘ ਬਾਦਲ ਨੇ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਚ ਰਹਿ ਰਹੇ ਢਾਈ ਸੌ ਦੇ ਕਰੀਬ ਅਫਗਾਨੀ ਵਿਦਿਆਰਥੀਆਂ ਨੂੰ ਹਰ ਤਰੀਕੇ ਦੀ ਸੰਭਵ ਮਦਦ ਕੀਤੀ ਜਾਵੇਗੀ। ਜਦੋ ਤੱਕ ਉਨ੍ਹਾਂ ਦੇ ਦੇਸ਼ ਚ ਹਾਲਾਤ ਸੁਧਰ ਨਹੀਂ ਜਾਂਦੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ।