ਕੈਪਟਨ ਦੇ ਭੇਜੇ ਸਮਾਰਟਫੋਨ, ਸਕੂਲੀ ਵਿਦਿਆਰਥੀਆਂ ਨੂੰ ਮਿਲੇ - ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ: ਸੱਤਾ ਸੰਭਾਲਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇਂ ਚੋਣ ਵਾਅਦਿਆਂ 'ਚ ਵਿਦਿਆਰਥੀਆਂ ਨੂੰ ਸਮਾਰਟਫੋਨ ਦੇਣ ਦਾ ਆਪਣਾ ਵਾਅਦਾ ਪੂਰਾ ਕਰਨ ਵਾਸਤੇ ਪਹਿਲਾ ਪੜਾਅ ਸ਼ੁਰੂ ਕੀਤਾ ਹੈ। ਇਸੇ ਤਹਿਤ ਬੁੱਧਵਾਰ ਨੂੰ ਸ੍ਰੀ ਮੁਕਤਸਰ ਸਾਹਿਬ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਪੰਜਾਬ ਸਰਕਾਰ ਦੁਆਰਾ ਵਿਦਿਆਰਥਣਾਂ ਵਾਸਤੇ ਭੇਜੇ ਸਮਾਰਟਫ਼ੋਨ ਵੰਡੇ। 30 ਵਿਦਿਆਰਥਣਾਂ ਨੇਂ ਇਹ ਫ਼ੋਨ ਪ੍ਰਾਪਤ ਕੀਤੇ। ਇਸ ਮੌਕੇ ਵਿਦਿਆਰਥਣ ਡੌਲੀ ਨੇਂ ਆਖਿਆ ਕਿ ਕੈਪਟਨ ਸਰਕਾਰ ਨੇਂ ਉਨ੍ਹਾਂ ਨੂੰ ਵੱਡੀ ਸੌਗ਼ਾਤ ਦਿੱਤੀ ਹੈ। ਇਸ ਨਾਲ ਉਹ ਆਨ-ਲਾਈਨ ਪੜ੍ਹਾਈ ਵੀ ਵਧੀਆ ਤਰੀਕੇ ਨਾਲ ਕਰ ਸਕਣਗੇ। ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਕਿਹਾ ਕਿ ਪਹਿਲੇ ਪੜਾਅ 'ਚ ਪੇਂਡੂ ਖੇਤਰਾਂ ਦੇ ਐਸਸੀ ਵਿਦਿਆਰਥੀਆਂ, ਬੀਸੀ ਵਿਦਿਆਰਥੀਆਂ ਸਮੇਤ ਸ਼ਹਿਰੀ ਖੇਤਰਾਂ ਦੇ ਜਰੂਰਤਮੰਦ ਵਿਦਿਆਰਥੀਆਂ ਨੂੰ ਸ਼ਾਮਿਲ ਕੀਤਾ ਗਿਆ ਹੈ।