ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਤੇ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ - Punjab Government's
🎬 Watch Now: Feature Video
ਅੰਮ੍ਰਿਤਸਰ: ਪੰਜਾਬ ਵਿਚ ਪੋਸਟ ਮੈਟ੍ਰਇਕ ਘੁਟਾਲਾ (Post Matric Scholarship Scam) ਮਾਮਲੇ ਵਿਚ ਪੰਜਾਬ ਸਰਕਾਰ ਵਲੋਂ ਵੱਡੀ ਕਾਰਵਾਈ ਵਿੱਢ ਦਿੱਤੀ ਗਈ ਹੈ। ਸਰਕਾਰ ਨੇ ਮੁਲਜ਼ਮਾਂ ਖਿਲਾਫ ਐੱਫ.ਆਈ. ਆਰ. ਦਰਜ ਕਰਨ ਦੇ ਹੁਕਮ ਦੇ ਦਿੱਤੇ ਹਨ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਤਕਰੀਬਨ 100 ਨਿੱਜੀ ਕਾਲਜਾਂ 'ਤੇ ਸਕਾਲਰਸ਼ਿਪ ਦੇ 100 ਕਰੋੜ ਰੁਪਏ ਤੋਂ ਜ਼ਿਆਦਾ ਦੀ ਰਾਸ਼ੀ ਜਮ੍ਹਾਂ ਕਰਵਾਉਣ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਸਰਕਾਰ ਵਲੋਂ ਵਿਭਾਗ ਦੇ ਕਈ ਅਧਿਕਾਰੀਆਂ ਵਿਰੁੱਧ ਚਾਰਜਸ਼ੀਰਟ ਦਰਜ ਕੀਤੀ ਜਾ ਚੁੱਕੀ ਹੈ। ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਸਪੱਸ਼ਟ ਹੁਕਮ ਹੈ ਕਿ ਅਸੀਂ ਕੁਰੱਪਸ਼ਨ ਨਾਲ ਕੰਪਰਮਾਈਜ਼ ਨਹੀਂ ਕਰਾਂਗੇ। ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਾਂਗੇ ਅਤੇ ਗਰੀਬ ਬੱਚਿਆਂ ਦੀ ਸਕਾਲਰਸ਼ਿਪ ਦਾ ਸਵਾਲ ਹੈ ਉਸ 'ਤੇ ਅਸੀਂ ਸਖ਼ਤ ਐਕਸ਼ਨ ਲੈਂਦੇ ਹੋਏ ਅੱਜ ਐੱਫ.ਆਈ.ਆਰ. ਦਰਜ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਮਾਮਲੇ ਵਿਚ ਸਾਰੇ ਮੁਲਜ਼ਮਾਂ ਖਿਲਾਫ ਐੱਫ.ਆਈ.ਆਰ. ਦਰਜ ਹੋ ਜਾਵੇਗੀ। ਇਸ ਦੇ ਨਾਲ ਹੀ 100 ਕਰੋੜ ਰੁਪਏ ਦੀ ਜ਼ਿਆਦਾ ਦੀ ਰਿਕਵਰੀ ਕਾਲਜਾਂ ਨੂੰ ਜਮ੍ਹਾਂ ਕਰਵਾਉਣ ਨੂੰ ਕਹਿ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਲੀਗਲ ਐਕਸ਼ਨ ਵੀ ਅਸੀਂ ਕਰਨ ਜਾ ਰਹੇ ਹਾਂ।ਮੰਤਰੀ ਰਾਜ ਕੁਮਾਰ ਵੇਰਕਾ ਦਾ ਕਹਿਣਾ ਹੈ ਕਿ ਮਾਮਲੇ ਵਿਚ ਕੋਈ ਵੀ ਮੰਤਰੀ ਜਾਂ ਸੰਤਰੀ ਵੀ ਦੋਸ਼ੀ ਪਾਇਆ ਗਿਆ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਦੀ ਗਾਈਡਲਾਈਨ ਹੈ ਕਿ 50 ਲੱਖ ਤੋਂ ਜ਼ਿਆਦਾ ਦੀ ਰਿਕਵਰੀ ਵਾਲੇ ਕਾਲਜਾਂ ਵਿਰੁੱਧ ਕਾਰਵਾਈ ਕਰਨਾ ਲਾਜ਼ਮੀ ਹੈ। ਅਸੀਂ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਨਾ ਕੀਤੀ ਹੈ।