ਹਾਈ ਕੋਰਟ ਨੇ ਕਿਸਾਨਾਂ ਦੇ ਧਰਨੇ ਨੂੰ ਲੈ ਕੇ ਦਿਸ਼ਾ ਨਿਰਦੇਸ਼ ਕੀਤੇ ਜਾਰੀ - ਖੇਤੀ ਬਿੱਲਾਂ
🎬 Watch Now: Feature Video
ਚੰਡੀਗੜ੍ਹ: ਕਿਸਾਨਾਂ ਵੱਲੋਂ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ ਜਿਸ ਸਬੰਧੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਪਟਿਆਲਾ ਦੇ ਇਕ ਵਿਅਕਤੀ ਵੱਲੋਂ ਪੀਆਈਐੱਲ ਦਾਖ਼ਲ ਕੀਤੀ ਗਈ ਸੀ ਜਿਸ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਧਰਨਾ ਪ੍ਰਦਰਸ਼ਨ ਤੋਂ ਆਮ ਜਨਤਾ ਨੂੰ ਕਾਫ਼ੀ ਜ਼ਿਆਦਾ ਪ੍ਰੇਸ਼ਾਨੀ ਹੋ ਸਕਦੀ ਹੈ ਜਿਸ ਕਰਕੇ ਕੋਰੋਨਾ ਦੌਰਾਨ ਕਿਸਾਨਾਂ ਦੇ ਧਰਨੇ ਪ੍ਰਦਰਸ਼ਨਾਂ 'ਤੇ ਰੋਕ ਲਗਾਈ ਜਾਵੇ। ਇਸ ਦੇ ਜਵਾਬ ਵਿੱਚ ਹਾਈਕੋਰਟ ਨੇ ਕਿਹਾ ਕਿ ਧਰਨਾ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਹੱਕ ਹੈ ਪਰ ਕੋਰੋਨਾ ਦੇ ਮੱਦੇਨਜ਼ਰ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਦੀ ਕਿਸਾਨਾਂ ਨੂੰ ਪਾਲਣਾ ਕਰਨੀ ਚਾਹੀਦੀ ਹੈ।