ਪੰਜਾਬ ਲੋਕ ਕਾਂਗਰਸ ਵੱਲੋਂ ਗੀਤ ਜਾਰੀ, ਕੀਤੀ ਇਹ ਅਪੀਲ - Punjab Lok congress Released a song
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Elections 2022) ਨੂੰ ਲੈਕੇ ਸੂਬੇ ਦਾ ਸਿਆਸੀ ਮਾਹੌਲ ਗਰਮਾਉਂਦਾ ਜਾ ਰਿਹਾ ਹੈ। ਚੋਣਾਂ ਨੂੰ ਲੈਕੇ ਸਿਆਸੀ ਪਾਰਟੀਆਂ ਵੱਲੋਂ ਡਿਜੀਟਲ ਮਾਧਿਅਮ ਰਾਹੀਂ ਕਈ ਤਰ੍ਹਾਂ ਦੀਆਂ ਪ੍ਰਚਾਰਕ ਮੁਹਿੰਮਾਂ ਵਿੱਢੀਆਂ ਗਈਆਂ ਹਨ। ਇਸਦੇ ਚੱਲਦੇ ਹੀ ਪੰਜਾਬ ਲੋਕ ਵੱਲੋਂ ਅਧਿਕਾਰਿਤ ਤੌਰ ’ਤੇ ਇੱਕ ਗੀਤ ਜਾਰੀ ਕੀਤਾ ਗਿਆ ਹੈ। ਗੀਤ ਰਾਹੀ ਲੋਕਾਂ ਨੂੰ ਪੰਜਾਬ ਲੋਕ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਜਾ ਰਹੀ ਹੈ। ਇਸ ਗੀਤ ਨੂੰ ਜਾਰੀ ਕਰਦੇ ਹੋਏ ਕੈਪਸ਼ਨ ’ਤੇ ਇਹ ਹੱਕਾਂ ਵਾਲੀ ਹਾਕੀ ਹੈ, ਇਨ੍ਹੇ ਸਦਾ ਹੀ ਕੀਤੀ ਰਾਖੀ ਹੈ! ਲਿਖਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਬੀਜੇਪੀ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਾਲ ਗਠਜੋੜ ਕਰ ਚੋਣ ਲੜ ਰਹੇ ਹਨ।