ਫ਼ਰੀਦਕੋਟ 'ਚ ਸਾਂਝੇ ਮੁਲਾਜ਼ਮ ਫ਼ਰੰਟ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ - faridkot protest

🎬 Watch Now: Feature Video

thumbnail

By

Published : Aug 29, 2020, 4:40 AM IST

ਫ਼ਰੀਦਕੋਟ: ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਪੰਜਾਬ ਸਰਕਾਰ ਅਧੀਨ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਕਰ ਰਹੇ ਮੁਲਾਜਮਾਂ ਦੇ ਸਾਂਝੇ ਫਰੰਟ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਅਤੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਅਤੇ ਅਰਥੀ ਫੂਕੀ। ਇਸ ਮੌਕੇ ਗੱਲਬਾਤ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਕੰਨੀ ਕਤਰਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਵਾਰ-ਵਾਰ ਮੀਟਿੰਗ ਦਾ ਟਾਈਮ ਦੇ ਕੇ ਮੁੱਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਕਾਰ ਨੇ ਮੁਲਾਜ਼ਮਾਂ ਨੂੰ 31 ਅਗਸਤ ਲਈ ਗੱਲਬਾਤ ਕਰਨ ਲਈ ਮੀਟਿੰਗ ਦਾ ਸਮਾਂ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਵੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸਾਂਝੇ ਮੁਲਾਜ਼ਮ ਫਰੰਟ ਵੱਲੋਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.