ਗੜ੍ਹਸ਼ੰਕਰ ਦੇ ਪਿੰਡ ਬਿੰਜੋ ਪਹੁੰਚੀ ਬੀਜੇਪੀ ਉਮੀਦਵਾਰ ਨਿਮਿਸ਼ਾ ਮਹਿਤਾ ਦਾ ਹੋਇਆ ਵਿਰੋਧ - ਪੰਜਾਬ ਵਿਧਾਨ ਸਭਾ ਚੋਣਾਂ 2022
🎬 Watch Now: Feature Video
ਹੁਸ਼ਿਆਰਪੁਰ: ਪੰਜਾਬ ਦੇ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਲਈ ਜਿੱਥੇ ਸਿਆਸੀ ਅਖਾੜਾ ਪੁਰੀ ਤਰ੍ਹਾਂ ਨਾਲ ਭਖਿਆ ਹੋਇਆ ਹੈ। ਉੱਥੇ ਹੀ ਕਈ ਥਾਵਾਂ ’ਤੇ ਉਮੀਦਵਾਰਾਂ ਦਾ ਵਿਰੋਧ ਵੀ ਹੋ ਰਿਹਾ ਹੈ। ਹਲਕਾ ਗੜ੍ਹਸ਼ੰਕਰ ਦੇ ਪਿੰਡ ਬਿੰਜੋ ਵਿਖੇ ਬੀਜੇਪੀ ਉਮੀਦਵਾਰ ਨਿਮਿਸ਼ਾ ਮਹਿਤਾ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਦਿਖਾਕੇ ਵਿਰੋਧ ਕੀਤਾ ਗਿਆ। ਇੱਥੇ ਉਹ ਚੋਣ ਪ੍ਰਚਾਰ ਦੇ ਲਈ ਪਹੁੰਚੇ ਸੀ। ਇਸ ਦੌਰਾਨ ਨਿਮਿਸ਼ਾ ਮਹਿਤਾ ਕੋਲੋਂ ਜਦੋਂ ਪੱਤਰਕਾਰਾਂ ਨੇ ਗੜ੍ਹਸ਼ੰਕਰ ਦੇ ਨੰਗਲ ਰੋਡ ਦੀ ਖਸਤਾ ਹਾਲ ਬਾਰੇ ਪੁੱਛਿਆ ਤਾਂ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਦੇ ਸਮੇਂ ਉਨ੍ਹਾਂ ਕੋਲ ਕਿਸੇ ਵੀ ਤਰ੍ਹਾਂ ਦਾ ਅਹੁਦਾ ਨਾ ਹੋਣ ਦੇ ਬਾਵਜੂਦ ਵੀ ਉਨ੍ਹਾਂ ਹਲਕੇ ਦੇ ਲੋਕਾਂ ਦੇ ਕੰਮ ਕਰਵਾਏ ਹਨ।