ਦੋ ਘੰਟੇ ਦੀ ਹੜਤਾਲ ਤੋਂ ਬਾਅਦ ਰੋਡਵੇਜ਼ ਮੁਲਾਜ਼ਮਾਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ, ਕਿਹਾ... - ਤਨਖਾਹਾਂ ਚ ਵਾਧਾ ਕਰਨ ਦਾ ਐਲਾਨ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13805765-157-13805765-1638526696429.jpg)
ਸ੍ਰੀ ਮੁਕਤਸਰ ਸਾਹਿਬ: ਪੂਰੇ ਪੰਜਾਬ ਚ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ (Punjab Roadways Employee Protest) ਵੱਲੋਂ ਦੋ ਘੰਟੇ ਦੀ ਹੜਤਾਲ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ। ਇਸ ਦੌਰਾਨ ਮੁਲਾਜ਼ਮਾਂ ਦਾ ਕਹਿਣਾ ਸੀ ਕਿ ਸਰਕਾਰ ਸਾਨੂੰ ਸਿਰਫ ਲਾਅਰੇ ਚ ਰੱਖ ਰਹੀ ਹੈ। ਉਨ੍ਹਾਂ ਨੂੰ 10 ਤੋਂ 12 ਸਾਲ ਨੌਕਰੀਆਂ ਕਰਦੇ ਨੂੰ ਹੋ ਗਏ ਹਨ ਪਰ ਸਰਕਾਰ ਉਨ੍ਹਾਂ ਦੀ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ ਹੈ। ਸਰਕਾਰ ਨਾਲ ਸਾਡੀਆਂ ਕਈ ਮੀਟਿੰਗਾਂ ਹੋਈਆਂ ਹਨ ਪਰ ਕੋਈ ਵੀ ਨਤੀਜਾ ਨਹੀਂ ਨਿਕਲਿਆ। ਟਰਾਂਸਪੋਰਟ ਮੰਤਰੀ ਵੱਲੋਂ ਵੀ ਉਨ੍ਹਾਂ ਦੀਆਂ ਤਨਖਾਹਾਂ ਚ ਵਾਧਾ ਕਰਨ ਦਾ ਐਲਾਨ ਕੀਤਾ। ਮੁਲਾਜ਼ਮਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ 6 ਦਸੰਬਰ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ 7 ਦਸੰਬਰ ਨੂੰ ਉਹ ਧਰਨੇ ’ਤੇ ਬੈਠ ਜਾਣਗੇ।