ਸੀਟ ਮਿਲਣ 'ਤੇ ਰਾਜ ਕੁਮਾਰ ਵੇਰਕਾ ਨੇ ਕਾਂਗਰਸ ਹਾਈ ਕਮਾਨ ਦਾ ਕੀਤਾ ਸ਼ੁਕਰਾਨਾ - ਵੇਰਕਾ ਨੇ ਕਾਂਗਰਸ ਹਾਈ ਕਮਾਨ ਦਾ ਸ਼ੁਕਰਾਨਾ ਕੀਤਾ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਹਲਕਾ ਪੱਛਮੀ ਤੋਂ ਸੀਟ ਮਿਲਣ 'ਤੇ ਰਾਜ ਕੁਮਾਰ ਵੇਰਕਾ ਨੇ ਕਾਂਗਰਸ ਹਾਈ ਕਮਾਨ ਦਾ ਸ਼ੁਕਰਾਨਾ ਕੀਤਾ। ਬਿਕਰਮ ਮਜੀਠੀਆ ਦੇ ਅੰਮ੍ਰਿਤਸਰ ਫੇਰੀ ਮੌਕੇ ਡਾ. ਰਾਜ ਕੁਮਾਰ ਵੇਰਕਾ ਵੱਲੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਚੋਣ ਜ਼ਾਬਤਾ ਲੱਗਣ ਅਤੇ ਕਰੋਨਾ ਮਹਾਮਾਰੀ ਦੌਰਾਨ ਕੁਝ ਲੋਕਾਂ ਵੱਲੋਂ ਸ਼ਕਤੀ ਪ੍ਰਦਰਸ਼ਨ ਕਰਨਾ ਉਚਿਤ ਨਹੀਂ ਹੈ, ਅਜਿਹੀਆਂ ਗੱਲਾਂ ਦਾ ਉਹਨਾਂ ਨੂੰ ਧਿਆਨ ਰੱਖਣਾ ਚਾਹੀਦਾ ਸੀ ਕਿਉਕਿ ਇੱਕ ਪਾਸੇ ਪੰਜ ਤੋਂ ਵੱਧ ਬੰਦਿਆ ਦੇ ਇੱਕਠੇ ਹੋਣ 'ਤੇ ਪਾਬੰਦੀ ਹੈ, ਪਰ ਦੂਜੀ ਤਰਫ਼ ਹਜਾਰਾਂ ਦੀ ਗਿਣਤੀ ਵਿੱਚ ਸ਼ਕਤੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਮੌਕੇ ਉਹਨਾਂ ਕਾਂਗਰਸ ਹਾਈ ਕਮਾਨ ਦਾ ਹਲਕਾ ਪੱਛਮੀ ਤੋਂ ਦੁਬਾਰਾ ਸੀਟ ਮਿਲਣ 'ਤੇ ਸ਼ੁਕਰਾਨਾ ਵੀ ਕੀਤਾ ਗਿਆ।