ਇਸ ਕਾਂਗਰਸੀ ਮੰਤਰੀ ਦੇ ਪੁੱਤਰ ਨੇ ਆਜ਼ਾਦ ਉਮੀਦਵਾਰ ਵੱਜੋ ਭਰੇ ਪੇਪਰ - Rana Inder Pratap filed nomination as an independent candidate
🎬 Watch Now: Feature Video
ਕਪੂਰਥਲਾ: ਵਿਧਾਨਸਭਾ ਚੋਣਾਂ 2022 ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹਨ। ਚੋਣਾਂ ਨੂੰ ਬਸ ਕੁਝ ਹੀ ਸਮਾਂ ਰਹਿ ਗਿਆ ਹੈ। ਉੱਥੇ ਹੀ ਦੂਜੇ ਪਾਸੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਵੀ ਦਾਖਲ ਕੀਤੀਆਂ ਜਾ ਰਹੀਆਂ ਹਨ। ਕਈ ਆਗੂਆਂ ਵੱਲੋਂ ਆਜ਼ਾਦ ਉਮੀਦਵਾਰ ਵੱਜੋਂ ਵੀ ਨਾਮਜ਼ਦਗੀ ਭਰੀ ਜਾ ਰਹੀ ਹੈ। ਦੱਸ ਦਈਏ ਕਿ ਸੁਲਤਾਨਪੁਰ ਲੋਧੀ ਤੋਂ ਰਾਣਾ ਇੰਦਰ ਪ੍ਰਤਾਪ ਨੇ ਆਜ਼ਾਦ ਉਮੀਦਵਾਰ ਵੱਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਲੋਕਾਂ ਦਾ ਸਾਥ ਮਿਲ ਰਿਹਾ ਹੈ ਜਿਸ ਤੋਂ ਸਾਫ ਹੈ ਕਿ ਉਨ੍ਹਾਂ ਨੂੰ ਚੋਣਾਂ ਚ ਜਿੱਤ ਹਾਸਿਲ ਹੋਵੇਗੀ। ਦੱਸ ਦਈਏ ਕਿ ਰਾਣਾ ਇੰਦਰ ਪ੍ਰਤਾਪ ਕਾਂਗਰਸ ਦੇ ਮੰਤਰੀ ਰਾਣਾ ਗੁਰਜੀਤ ਦੇ ਪੁੱਤਰ ਹਨ। ਉਹ ਇਸ ਵਾਰ ਵਿਧਾਨਸਭਾ ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸ ਦੇ ਵਿਧਾਇਕ ਨਵਤੇਜ ਸਿੰਘ ਚੀਮਾ ਦੇ ਖਿਲਾਫ ਚੋਣ ਲੜ ਰਹੇ ਹਨ।