ਰੂਬੀ ਦੇ ਕਾਂਗਰਸ 'ਚ ਸ਼ਾਮਿਲ ਹੁੰਦੇ ਹੀ ਪਰਗਟ ਸਿੰਘ ਨੇ ਬੰਨ੍ਹੇ ਤਰੀਫ਼ਾਂ ਦੇ ਪੁੱਲ - ਕਾਂਗਰਸ
🎬 Watch Now: Feature Video
ਚੰਡੀਗੜ੍ਹ: ਰੁਪਿੰਦਰ ਕੌਰ ਰੂਬੀ ਦੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸਾਡੇ ਸਹਿਯੋਗੀ ਪੱਤਰਕਾਰ ਨੇ ਕੈਬਨਿਟ ਮੰਤਰੀ ਪਰਗਟ ਸਿੰਘ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਰੂਬੀ ਇੱਕ ਪੜ੍ਹੀ ਲਿਖੀ ਚੰਗੀ ਓਪਰੇਟਰ ਹੈ। ਇਹੋ ਜਿਹੇ ਪੜ੍ਹੇ ਲਿਖੇ ਵਿਅਕਤੀ ਦਾ ਕਾਂਗਰਸ ਵਿੱਚ ਆਉਣ ਨਾਲ, ਮਨੋਬਲ ਵਧਾਉਂਦਾ ਹੈ। ਤੁਹਾਨੂੰ ਦੱਸ ਦਈਏ ਕਿ ਬਠਿੰਡਾ ਦਿਹਾਤੀ ਸੀਟ ਤੋਂ 'ਆਪ' ਵਿਧਾਇਕਾਂਂ ਰੁਪਿੰਦਰ ਰੂਬੀ ਨੇ ਕਾਂਗਰਸ ਦਾ ਹੱਥ ਫੜ ਲਿਆ ਹੈ। ਬੀਤੇ ਦਿਨੀਂ ਰੂਬੀ ਵਲੋਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਕਾਂਗਰਸ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਸਨ। ਵਿਧਾਇਕਾ ਰੂਬੀ, ਮੁੱਖ ਮੰਤਰੀ ਚਰਨਜੀਤ ਚੰਨੀ, ਨਵਜੋਤ ਸਿੱਧੂ ਅਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਦੀ ਹਾਜ਼ਰੀ 'ਚ ਕਾਂਗਰਸ 'ਚ ਸ਼ਾਮਲ ਹੋ ਗਈ ਹੈ। ਇਸ ਮੌਕੇ ਮਨਪ੍ਰੀਤ ਬਾਦਲ, ਰਾਜਾ ਵੜਿੰਗ ਅਤੇ ਪਰਗਟ ਸਿੰਘ ਵੀ ਮੌਜੂਦ ਸਨ।