ਰੂਪਨਗਰ: ਤੇਲ ਦੀਆਂ ਕੀਮਤਾਂ ਵਿਰੁੱਧ ਅਕਾਲੀਆਂ ਨੇ ਕੀਤਾ ਪ੍ਰਦਰਸ਼ਨ - petrol deasel price hike
🎬 Watch Now: Feature Video
ਰੋਪੜ: ਪੈਟਰੋਲ ਅਤੇ ਡੀਜ਼ਲ ਦੀਆਂ ਵੱਧ ਰਹੀ ਕੀਮਤਾਂ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਧਰਨੇ ਪ੍ਰਦਰਸ਼ਨ ਕੀਤੇ ਗਏ। ਰੂਪਨਗਰ ਵਿੱਚ ਵੀ ਅਕਾਲੀ ਦਲ ਵੱਲੋਂ ਭਾਜਪਾ ਸਰਕਾਰ ਅਤੇ ਸੂਬੇ ਦੀ ਕਾਂਗਰਸ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਦੇ ਨਾਲ ਹੀ ਸ਼ਹਿਰ ਵਿੱਚ ਰੋਸ ਮਾਰਚ ਵੀ ਕੱਢਿਆ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਚੀਮਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੇ ਵਿੱਚ ਕਟੌਤੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਭ ਤੋਂ ਵੱਧ ਟੈਕਸ ਲਗਾ ਰਹੀ ਹੈ। ਕੇਂਦਰ ਸਰਕਾਰ ਨੂੰ ਵੈਟ ਘਟਾਉਣਾ ਚਾਹੀਦਾ ਹੈ।