ਗੁਰਦਾਸਪੁਰ 'ਚ ਸ਼੍ਰੋਮਣੀ ਅਕਾਲੀ ਦਲ ਨੇ ਸੂਬਾ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ - gurdaspur update
🎬 Watch Now: Feature Video
ਗੁਰਦਾਸਪੁਰ: ਪੈਟਰੋਲ ਤੇ ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਨੂੰ ਲੈ ਕੇ ਕਾਂਗਰਸ ਸਰਕਾਰ ਵੱਲੋਂ ਪੰਜਾਬ ਵਿੱਚ ਕੀਤੇ ਗਏ ਘੋਟਾਲਿਆਂ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਤਹਿਤ ਗੁਰਦਾਸਪੁਰ ਦੇ ਵੱਖ-ਵੱਖ ਹਲਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਹੀ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁਰਬਚਨ ਸਿੰਘ ਬੱਬੇਹਾਲੀ ਨੇ ਕਿਹਾ ਕਿ ਪੈਟਰੋਲ ਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ, ਗਰੀਬ ਵਰਗ ਦੇ ਲੋਕਾਂ ਦੇ ਕੱਟੇ ਗਏ ਨੀਲੇ ਕਾਰਡਾਂ ਨੂੰ ਬਹਾਲ ਕਰਾਉਣ, ਪੰਜਾਬ ਸਰਕਾਰ ਸਕੂਲਾਂ ਦੀਆਂ ਫੀਸਾਂ ਮਾਫ ਕਰਨ, ਬਿਜਲੀ ਦੇ ਬਿੱਲਾਂ ਦੇ ਰੇਟ ਘੱਟ ਕਰਨ, ਕਿਸਾਨਾਂ ਦੇ ਕਰਜ਼ੇ ਮਾਫ਼ ਕਰਨ ਅਤੇ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਲਈ ਅਵਾਜ਼ ਬੁਲੰਦ ਕਰਦਿਆਂ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ।