ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰ ਕੀਤਾ ਜਾਵੇ ਗ੍ਰਿਫਤਾਰ - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ
🎬 Watch Now: Feature Video
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਕਿ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਐਸਸੀ ਸਕਾਲਰਸ਼ਿਪ ਘੁਟਾਲੇ ’ਚ ਸ਼ਮੂਲੀਅਤ ਕਰ ਕੇ ਤੁਰੰਤ ਸੂਬਾ ਵਜ਼ਾਰਤ ਵਿਚੋਂ ਛੇਕਿਆ ਜਾਵੇ, ਉਹਨਾਂ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕੀਤਾ ਜਾਵੇ ਤੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਥੇ ਹੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਮਾਜ ਭਲਾਈ ਵਿਭਾਗ ਨੇ ਇਸ ਮਾਮਲੇ ਵਿੱਚ ਆਪਣਾ ਸਾਰਾ ਰਿਕਾਰਡ ਸੀਬੀਆਈ ਹਵਾਲੇ ਕਰ ਦਿੱਤਾ ਹੈ ਅਤੇ ਇਸ ਤੋਂ ਆਪਣੇ ਹੀ ਮੰਤਰੀ ਦੇ ਖਿਲਾਫ ਇਤਰਾਜ਼ਯੋਗ ਦਸਤਾਵੇਜ਼ ਸੌਂਪੇ ਜਾਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਉਹਨਾਂ ਕਿਹਾ ਕਿ ਮੰਤਰੀ ਨੂੰ ਆਪਣੇ ਆਪ ਨੈਤਿਕ ਆਧਾਰ ’ਤੇ ਅਸਤੀਫਾ ਦੇ ਦੇਣਾ ਚਾਹੀਦਾ, ਪਰ ਉਸ ਤੋਂ ਅਜਿਹੀ ਆਸ ਕਰਨੀ ਹੀ ਗਲਤ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪ ਧਰਮਸੋਤ ਨੁੰ ਤੁਰੰਤ ਬਰਖ਼ਾਸਤ ਕਰ ਦੇਣਾ ਚਾਹੀਦਾ ਹੈ।