ਸੰਤੋਖ ਚੌਧਰੀ ਨੇ "ਮਿਸ਼ਨ ਫ਼ਤਿਹ" ਦਾ ਲਿਆ ਜਾਇਜ਼ਾ ,ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਬੈਠਕ - Santokh Chaudhary
🎬 Watch Now: Feature Video

ਜਲੰਧਰ: ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ 'ਤੇ ਜਿੱਤ ਪਾਉਣ ਲਈ "ਮਿਸ਼ਨ ਫ਼ਤਿਹ ਸ਼ੁਰੂ ਕੀਤਾ ਹੈ। ਇਸੇ ਤਹਿਤ ਜਲੰਧਰ ਤੋਂ ਲੋਕ ਸਭਾ ਮੈਂਬਰ ਸੰਤੋਖ ਸਿੰਘ ਚੌਧਰੀ ਨੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੀਟਿੰਗ ਲਈ ਪਹੁੰਚੇ ਸੰਤੋਖ ਚੌਧਰੀ ਨੇ ਕਿਹਾ ਕਿ ਇਸ ਮੀਟਿੰਗ ਦਾ ਮਹਤਵ "ਤਾਲਾਬੰਦੀ" ਦੌਰਾਨ ਜ਼ਿਲ੍ਹੇ ਵਿੱਚ ਬੇਰੁਜ਼ਗਾਰ ਹੋਏ ਲੋਕਾਂ ਨੂੰ ਮੁੜ ਰੁਜ਼ਗਾਰ ਦਵਾਉਣ ਲਈ ਯਤਨ ਕਰਨਾ ਹੈ। ਉਨ੍ਹਾਂ ਕਿਹਾ ਇਸੇ ਤਰ੍ਹਾਂ ਹੀ ਕਾਰੋਬਾਰ, ਵਪਾਰ ਅਤੇ ਉਦਯੋਗਾਂ ਨੂੰ ਮੁੜ ਲੀਹ 'ਤੇ ਲਿਆਉਣ ਲਈ ਇਸ ਮੀਟਿੰਗ ਵਿੱਚ ਵਿਚਾਰ ਚਰਚਾ ਕੀਤੀ ਗਈ ਹੈ।