ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਮੇਘ ਰਾਜ ਰੱਲਾ ਵੱਲੋਂ ਵਿਰੋਧੀ ਉਮੀਦਵਾਰਾਂ ਨੂੰ ਬਹਿਸ ਲਈ ਖੁੱਲ੍ਹੀ ਚੁਣੌਤੀ - ਵਿਧਾਨ ਸਭਾ ਹਲਕਾ ਜ਼ੀਰਾ
🎬 Watch Now: Feature Video
ਫਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਮੇਘ ਰਾਜ ਰੱਲਾ ਵੱਲੋਂ ਆਪਣੇ ਸਮਰਥਕ ਆਗੂਆਂ ਨਾਲ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਸੰਯੁਕਤ ਸਮਾਜ ਮੋਰਚੇ ਵੱਲੋਂ ਜ਼ੀਰਾ ਹਲਕੇ ਤੋਂ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਬਹਿਸ ਦੀ ਖੁੱਲ੍ਹੀ ਚੁਣੌਤੀ ਦਿੱਤੀ ਹੈ। ਮੋਰਚੇ ਦੇ ਆਗੂਆਂ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਬਾਰਡਰਾਂ ’ਤੇ ਸਾਡੇ ਕਿਸਾਨ ਸ਼ਹੀਦ ਹੋ ਚੁੱਕੇ ਹਨ ਜਿਨ੍ਹਾਂ ਵਿੱਚ ਨੌਜਵਾਨ ਬਜ਼ੁਰਗ ਮਾਵਾਂ ਭੈਣਾਂ ਨੇ ਸ਼ਹੀਦੀ ਦਾ ਜਾਮ ਪੀਤਾ ਹੈ, ਜਿਸ ਲਈ ਜਾਗਦੀਆਂ ਜ਼ਮੀਰਾਂ ਵਾਲਿਆਂ ਨੂੰ ਅਪੀਲ ਸਫ਼ਾਈ ਕੀਤੀ ਜਾਂਦੀ ਹੈ ਕਿ ਗੰਧਲੀ ਰਾਜਨੀਤੀ ਅਤੇ ਭ੍ਰਿਸ਼ਟਾਚਾਰ ਨੂੰ ਤੋਂ ਪਿੱਛਾ ਛੁਡਾਉਣ ਲਈ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰਾਂ ਦੇ ਹੱਕ ਵਿੱਚ ਆਪਣੀ ਕੀਮਤੀ ਵੋਟ ਦੀ ਵਰਤੋਂ ਕੀਤੀ ਜਾਵੇ।