ਬੇਅਦਬੀ ਮਾਮਲੇ ਸਬੰਧੀ ਦਿੱਤੇ ਫੈਸਲੇ ਦੇ ਸਬੰਧ ’ਚ ਹਾਈਕੋਰਟ ਦੇ ਫੈਸਲੇ ਦੀਆਂ ਸਾੜੀਆਂ ਕਾਪੀਆਂ - ਸ੍ਰੀ ਗੁਰੂ ਗ੍ਰੰਥ ਸਾਹਿਬ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਡੀਸੀ ਦਫ਼ਤਰ ਦੇ ਬਾਹਰ ਪੰਥਕ ਅਕਾਲੀ ਲਹਿਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਬਰਗਾੜੀ ਗੋਲੀਕਾਂਡ ਸਬੰਧੀ ਦਿੱਤੇ ਫੈਸਲੇ ਦੀਆਂ ਕਾਪੀਆਂ ਸਾੜ ਕੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕਾਂਗਰਸੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨਾਲ ਦੋਸਤੀ ਨਿਭਾਉਂਦੇ ਹੋਏ ਬਰਗਾੜੀ ਗੋਲੀ ਕਾਂਡ ਦੀ ਜਾਂਚ ਨੂੰ ਪ੍ਰਭਾਵਿਤ ਕਰਨ ਦਾ ਹਰ ਹੀਲਾ ਵਰਤਿਆ ਹੈ ਤਾਂ ਜੋ ਬਾਦਲ ਪਰਿਵਾਰ ਨੂੰ ਕਿਸੇ ਨਾ ਕਿਸੇ ਤਰ੍ਹਾਂ ਇਸ ਕੇਸ 'ਚੋਂ ਬਚਾਇਆ ਜਾ ਸਕੇ ਜੋ ਕਿ ਸਿੱਖ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਉਹ ਸੰਘਰਸ਼ ਕਰਦੇ ਰਹਿਣਗੇ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣਗੇ।
Last Updated : Apr 30, 2021, 7:10 PM IST